ਚੌਕੀ ਇੰਚਾਰਜ ਤੇ ਏਐੱਸਆਈ ਲਾਈਨ ਹਾਜ਼ਰ
10:26 AM Jun 07, 2024 IST
Advertisement
ਪੱਤਰ ਪ੍ਰੇਰਕ
ਫਰੀਦਾਬਾਦ, 6 ਜੂਨ
ਸੰਜੇ ਕਲੋਨੀ ਪੁਲੀਸ ਚੌਕੀ ਦੇ ਇੰਚਾਰਜ ਸ਼ਿਆਮਬੀਰ ਖਟਾਨਾ ਨੂੰ ਲੜਾਈ ਦੌਰਾਨ ਲਾਪ੍ਰਵਾਹੀ ਵਰਤਣ ਦੇ ਦੋਸ਼ ਵਿੱਚ ਲਾਈਨ ਹਾਜ਼ਰ ਕਰ ਦਿੱਤਾ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਦਿਨੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਸੰਜੇ ਕਲੋਨੀ ਪੁਲੀਸ ਚੌਕੀ ਇਲਾਕੇ ਵਿੱਚ ਦੋ ਧਿਰਾਂ ਵਿੱਚ ਲੜਾਈ ਹੋਈ ਸੀ। ਇਸ ਸਬੰਧੀ ਕੋਈ ਕੇਸ ਦਰਜ ਨਹੀਂ ਹੋਇਆ। ਇੱਕ ਧਿਰ ਨੇ ਪੁਲੀਸ ਕਮਿਸ਼ਨਰ ਅੱਗੇ ਪੇਸ਼ ਹੋ ਕੇ ਦੱਸਿਆ ਕਿ ਉਨ੍ਹਾਂ ਨੂੰ ਕਾਫੀ ਸੱਟਾਂ ਲੱਗੀਆਂ ਹਨ, ਫਿਰ ਵੀ ਕੇਸ ਦਰਜ ਨਹੀਂ ਕੀਤਾ ਗਿਆ। ਪੁਲੀਸ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਡੀਸੀਪੀ ਐੱਨਆਈਟੀ ਕੁਲਦੀਪ ਸਿੰਘ ਨੂੰ ਸੌਂਪ ਦਿੱਤੀ। ਜਾਂਚ ਦੌਰਾਨ ਚੌਕੀ ਇੰਚਾਰਜ ਸ਼ਿਆਮਬੀਰ ਅਤੇ ਏਐੱਸਆਈ ਦਿਨੇਸ਼ ਦੀ ਲਾਪ੍ਰਵਾਹੀ ਸਾਹਮਣੇ ਆਈ। ਡੀਸੀਪੀ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Advertisement
Advertisement
Advertisement