ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡਾਂ ਵਿੱਚ ਸੋਲਰ ਲਾਈਟਾਂ ਲਈ 25 ਲੱਖ ਰੁਪਏ ਦੇ ਚੈੱਕ ਵੰਡੇ

07:00 AM Jul 23, 2024 IST
ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਪਿੰਡਾਂ ਦੀਆਂ ਪੰਚਾਇਤਾਂ ਨੂੰ ਸੋਲਰ ਲਾਈਟਾਂ ਲਈ ਚੈੱਕ ਦਿੰਦੇ ਹੋਏ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 22 ਜੁਲਾਈ
ਹਲਕਾ ਸੁਜਾਨਪੁਰ ਦੇ ਧਾਰ ਬਲਾਕ ਦੇ 15 ਪਿੰਡਾਂ ਵਿੱਚ ਸੋਲਰ ਲਾਈਟਾਂ ਲਈ 25 ਲੱਖ ਰੁਪਏ ਦੇ ਚੈੱਕ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਵੰਡੇ। ਚੈੱਕ ਲੈਣ ਵਾਲਿਆਂ ਵਿੱਚ ਸ਼ੀਲਾ ਦੇਵੀ, ਰਕਸ਼ਾ ਦੇਵੀ, ਉਰਮਿਲਾ ਦੇਵੀ, ਸਨੇਹ ਲਤਾ, ਰਾਕੇਸ਼ ਕੁਮਾਰ, ਚੈਨ ਸਿੰਘ, ਕਰਨ ਸਿੰਘ, ਪ੍ਰਵੀਨ ਸਿੰਘ, ਸੰਦੀਪ ਸ਼ਰਮਾ, ਰੋਹਿਤ ਸ਼ਰਮਾ ਤੇ ਕਰਤਾਰ ਸਿੰਘ ਆਦਿ ਹਾਜ਼ਰ ਸਨ।
ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਧਾਰ ਬਲਾਕ ਦੇ ਪਿੰਡਾਂ ਅੰਦਰ ਸਟਰੀਟ ਲਾਈਟ ਨਾ ਹੋਣ ਕਾਰਨ ਪਿੰਡਾਂ ਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਆ ਰਹੀ ਸੀ। ਇਸ ਕਰਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਇਸ ਮੁੱਦੇ ਵੱਲ ਦਿਵਾਇਆ ਅਤੇ ਉਨ੍ਹਾਂ ਤੁਰੰਤ ਪੰਚਾਇਤੀ ਰਾਜ ਵਿਭਾਗ ਨੂੰ ਸਟਰੀਟ ਲਾਈਟਾਂ ਲਗਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਦੀ ਹਦਾਇਤਾਂ ਅਨੁਸਾਰ ਸੋਲਰ ਸਟਰੀਟ ਲਾਈਟਾਂ ਲਗਾਉਣ ਲਈ ਵੱਖ-ਵੱਖ ਪਿੰਡਾਂ ਨੂੰ ਚੈੱਕ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹੋਰ ਵੀ ਜੋ ਵਾਅਦੇ ਕੀਤੇ ਗਏ ਹਨ, ਉਨ੍ਹਾਂ ਤਹਿਤ ਧਾਰ ਬਲਾਕ ਅੰਦਰ ਵਿਕਾਸ ਕੰਮਾਂ ਦੀ ਝੜੀ ਲਗਾ ਦਿੱਤੀ ਜਾਵੇਗੀ।

Advertisement

Advertisement
Advertisement