ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਚੈੱਕ ਸੌਂਪੇ

07:22 AM Jul 01, 2024 IST
ਸੁਨਾਮ ਵਿੱਚ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਹਾਇਤਾ ਚੈੱਕ ਸੌਂਪਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 30 ਜੂਨ
ਜ਼ਹਿਰੀਲੀ ਸ਼ਰਾਬ ਕਾਰਨ ਕਰੀਬ ਤਿੰਨ-ਚਾਰ ਮਹੀਨੇ ਪਹਿਲਾਂ ਜਾਨਾਂ ਗੁਆਉਣ ਵਾਲੇ ਟਿੱਬੀ ਰਵਿਦਾਸਪੁਰਾ ਦੇ ਨੌਂ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ।
ਟਿੱਬੀ ਰਵਿਦਾਸਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੀੜਤ ਪਰਿਵਾਰਾਂ ਦਾ ਦੁੱਖ ਘਟਾਉਣ ਦੇ ਯਤਨ ਵਜੋਂ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਨੇ ਟਿੱਬੀ ਰਵਿਦਾਸਪੁਰਾ ਦੇ ਨੌਂ ਪੀੜਤ ਪਰਿਵਾਰਾਂ ਨੂੰ 45 ਲੱਖ ਰੁਪਏ ਦੇ ਚੈੱਕ ਵਿੱਤੀ ਸਹਾਇਤਾ ਵਜੋਂ ਸੌਂਪੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਹ ਸਹਾਇਤਾ ਰਾਸ਼ੀ ਇਨ੍ਹਾਂ ਲੋੜਵੰਦ ਪਰਿਵਾਰਾਂ ਦੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਵਿੱਚ ਸਹਿਯੋਗ ਕਰੇਗੀ।
ਉਨ੍ਹਾਂ ਕਿਹਾ ਕਿ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲੇ ਮੌਤ ਦੇ ਵਪਾਰੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜ ਵਿੱਚੋਂ ਨਸ਼ਾ ਤਸਕਰਾਂ ਦਾ ਸਫ਼ਾਇਆ ਕਰਨ ਲਈ ਪੰਜਾਬ ਸਰਕਾਰ ਨੂੰ ਵਧ ਚੜ੍ਹ ਕੇ ਸਹਿਯੋਗ ਦੇਣ ਤਾਂ ਜੋ ਸੂਬੇ ਅੰਦਰ ਮੁੜ ਅਜਿਹੀਆਂ ਦੁਖਾਂਤਕ ਘਟਨਾਵਾਂ ਨਾ ਵਾਪਰ ਸਕਣ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੋਈ ਹੈ ਅਤੇ ਭੋਲੇ ਭਾਲੇ ਲੋਕਾਂ ਨੂੰ ਨਸ਼ਿਆਂ ਦੀ ਭੇਟ ਚੜ੍ਹਾਉਣ ਵਾਲੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾ ਰਿਹਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਅਮਰੀਕ ਸਿੰਘ ਧਾਲੀਵਾਲ, ਗੁਰਤੇਗ ਸਿੰਘ ਨਿੱਕਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਭਾਨੂੰ ਪ੍ਰਤਾਪ, ਗੁਰਪ੍ਰਤਾਪ ਸਿੰਘ, ਤਰਸੇਮ ਸਿੰਘ ਕਾਲਾ ਟਿੱਬੀ, ਸੋਹਨ ਸਿੰਘ, ਜੋਗਿੰਦਰ ਸਿੰਘ ਵੀ ਹਾਜ਼ਰ ਸਨ।

Advertisement

Advertisement
Advertisement