For the best experience, open
https://m.punjabitribuneonline.com
on your mobile browser.
Advertisement

ਲੋਕ ਸੇਵਾ ਸੁਸਾਇਟੀ ਵੱਲੋਂ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੈਂਪ

06:48 AM Apr 08, 2024 IST
ਲੋਕ ਸੇਵਾ ਸੁਸਾਇਟੀ ਵੱਲੋਂ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੈਂਪ
ਕੈਂਪ ਦਾ ਉਦਘਾਟਨ ਕਰਦੇ ਹੋਏ ਮੁੱਖ ਮਹਿਮਾਨ ਨਾਲ ਸੁਸਾਇਟੀ ਦੇ ਅਹੁਦੇਦਾਰ।
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 7 ਅਪਰੈਲ
ਸਥਾਨਕ ਲੋਕ ਸੇਵਾ ਸੁਸਾਇਟੀ ਨੇ ਸੀਐੱਮਸੀ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਜ ਇਥੇ ਰੇਲਵੇ ਰੋਡ ’ਤੇ ਦਿਲ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਚੈੱਕਅਪ ਕੈਂਪ ਲਾਇਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਨੋਹਰ ਸਿੰਘ ਟੱਕਰ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਦਾ ਉਦਘਾਟਨ ਰਵੀ ਗੋਇਲ ਨੇ ਕੀਤਾ। ਇਸ ਸਮੇਂ ਭੁਵਨ ਗੋਇਲ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਕੈਂਪ ਦੌਰਾਨ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਭੇਜ ਸਿੰਘ ਨੇ 67 ਮਰੀਜ਼ਾਂ ਦਾ ਨਿਰੀਖਣ ਕਰਦਿਆਂ ਉਨ੍ਹਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਣ ਲਈ ਸੁਝਾਅ ਦਿੱਤੇ। ਲੋੜਵੰਦ ਮਰੀਜ਼ਾਂ ਨੂੰ ਦਵਾਈ ਵੀ ਮੁਫ਼ਤ ਦਿੱਤੀ ਗਈ। ਇਸ ਤੋਂ ਇਲਾਵਾ ਈ ਜੀ ਅਤੇ ਬਲੱਡ ਸ਼ੂਗਰ ਦਾ ਟੈਸਟ ਵੀ ਮੁਫ਼ਤ ਕੀਤਾ ਗਿਆ। ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਮਨੋਹਰ ਸਿੰਘ ਟੱਕਰ ਨੇ ਕਿਹਾ ਕਿ ਸੁਸਾਇਟੀ ਹਮੇਸ਼ਾ ਹੀ ਲੋਕ ਭਲਾਈ ਦੇ ਕੰਮਾਂ ਲਈ ਤਤਪਰ ਹੈ। ਇਸੇ ਕਰ ਕੇ ਮਹੀਨੇ ’ਚ ਇਕ ਵਾਰ ਦਿਲ ਦੇ ਰੋਗਾਂ ਦਾ ਕੈਂਪ ਅਤੇ ਮਹੀਨੇ ’ਚ ਇਕ ਵਾਰ ਸਾਰੀਆਂ ਬਿਮਾਰੀਆਂ ਦਾ ਮੈਡੀਕਲ ਚੈੱਕਅਪ ਕੈਂਪ ਲਾਉਣ ਤੋਂ ਇਲਾਵਾ ਹਰੇਕ ਮਹੀਨੇ ਦੇ ਅਖ਼ੀਰਲੇ ਐਤਵਾਰ ਨੂੰ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਜਾਂਦਾ ਹੈ।

Advertisement

Advertisement
Author Image

Advertisement
Advertisement
×