ਚੀਮਾ ਮੰਡੀ: ਤੋਲਾਵਾਲ ਦੇ ਕਰਜ਼ਈ ਕਿਸਾਨ ਨੇ ਖ਼ੁਦਕੁਸ਼ੀ ਕੀਤੀ
08:05 PM Jun 29, 2023 IST
ਜਸਵੰਤ ਸਿੰਘ ਗਰੇਵਾਲ
Advertisement
ਚੀਮਾ ਮੰਡੀ, 27 ਜੂਨ
ਪਿੰਡ ਤੋਲਾਵਾਲ ਦੇ ਕਰਜ਼ਈ ਕਿਸਾਨ ਨੇ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਪਿੰਡ ਤੋਲਾਵਾਲ ਦੇ ਪੰਜਾਹ ਸਾਲਾਂ ਕਿਸਾਨ ਨਾਜਰ ਸਿੰਘ ਪੁੱਤਰ ਜੰਗੀਰ ਸਿੰਘ ਦੇ ਸਿਰ ਪੰਜ ਲੱਖ ਦੇ ਕਰੀਬ ਕਰਜ਼ਾ ਸੀ ਤੇ ਇਸ ਕਾਰਨ ਉਹ ਪ੍ਰੇਸ਼ਾਨ ਸੀ। ਬੀਤੀ ਰਾਤ ਉਸ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ। ਚੀਮਾ ਪੁਲੀਸ ਨੇ ਆਪਣੀ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਅੰਤਮ ਸੰਸਕਾਰ ਪਿੰਡ ਤੋਲਾਵਾਲ ਵਿਖੇ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੋਂ ਇਲਾਵਾ ਪਿੰਡ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਕਿਸਾਨ ਦੇ ਪਰਿਵਾਰ ਵਿਗੱਚ ਵਿਧਵਾ ਤੇ ਦੋ ਪੁੱਤਰ ਹਨ।
Advertisement
Advertisement