For the best experience, open
https://m.punjabitribuneonline.com
on your mobile browser.
Advertisement

ਕਾਦੀਆਂ ’ਚ ਚੀਮਾ ਨੇ ਚੋਣ ਪ੍ਰਚਾਰ ਭਖਾਇਆ

06:49 AM May 09, 2024 IST
ਕਾਦੀਆਂ ’ਚ ਚੀਮਾ ਨੇ ਚੋਣ ਪ੍ਰਚਾਰ ਭਖਾਇਆ
Advertisement

ਮਕਬੂਲ ਅਹਿਮਦ
ਕਾਦੀਆਂ, 8 ਮਈ
ਲੋਕ ਸਭਾ ਸੀਟ ਗੁਰਦਾਸਪੁਰ ਲਈ ਇਸ ਸਮੇਂ ਕਈ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਤੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਸ਼ਹਿਰ ਦਾ ਕਈ ਵਾਰ ਦੌਰਾ ਕਰ ਚੁੱਕੇ ਹਨ। ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਚੋਣ ਮੁਹਿੰਮ ਭਖਾਈ ਹੋਈ ਹੈ ਤੇ ਉਹ ਵੋਟਰਾਂ ਨਾਲ ਰਾਬਤਾ ਕਰ ਰਹੇ ਹਨ। ਜਦਕਿ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਉਰਫ਼ ਸ਼ੈਰੀ ਕਲਸੀ ਤੇ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵੀ ਇੱਕ ਵਾਰ ਵੀ ਸ਼ਹਿਰ ਵਾਸੀਆਂ ਨਾਲ ਰੂਬਰੂ ਨਹੀਂ ਹੋਏ ਹਨ। ਹਾਲਾਂਕਿ ਰੰਧਾਵਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲਣ ਲਈ ਕਾਦੀਆਂ ਆਏ ਸਨ ਪਰ ਉਹ ਲੋਕਾਂ ਨੂੰ ਨਹੀਂ ਮਿਲੇ।

Advertisement

Advertisement
Author Image

sukhwinder singh

View all posts

Advertisement
Advertisement
×