For the best experience, open
https://m.punjabitribuneonline.com
on your mobile browser.
Advertisement

ਡਾਕਟਰਾਂ ਦੇ ਸੰਘਰਸ਼ ਦੀ ਹਮਾਇਤ ’ਚ ਕੈਮਿਸਟਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ

07:39 AM Aug 18, 2024 IST
ਡਾਕਟਰਾਂ ਦੇ ਸੰਘਰਸ਼ ਦੀ ਹਮਾਇਤ ’ਚ ਕੈਮਿਸਟਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ
ਖਰੜ ਵਿੱਚ ਪ੍ਰਦਰਸ਼ਨ ਕਰਦੇ ਹੋਏ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ।
Advertisement

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 17 ਅਗਸਤ
ਕੋਲਕਾਤਾ ਕਾਂਡ ਦੇ ਵਿਰੋਧ ’ਚ ਅੱਜ ਇੱਥੇ ਕਸਬਾ ਸਨੇਟਾ ਦੇ ਕੈਮਿਸਟਾਂ ਅਤੇ ਡਾਕਟਰਾਂ ਨੇ ਪ੍ਰਦਰਸ਼ਨ ਕਰਦਿਆਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। ਪਿੰਡ ਸਨੇਟਾ ਵਿੱਚ ਕੈਮਿਸਟਾਂ ਅਤੇ ਡਾਕਟਰਾਂ ਨੇ ਡਾ. ਬਲਜੀਤ ਸਿੰਘ ਸਨੇਟਾ ਦੀ ਅਗਵਾਈ ਹੇਠ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਮਹਿਲਾ ਡਾਕਟਰ ਦੇ ਹਤਿਆਰਿਆਂ ਨੂੰ ਫਾਂਸੀ ਤੋਂ ਘੱਟ ਸਜ਼ਾ ਨਾ ਦਿੱਤੀ ਜਾਵੇ। ਇਸ ਨਾਲ ਮਹਿਲਾ ਡਾਕਟਰਾਂ ਅਤੇ ਨਰਸਾਂ ਵਿੱਚ ਡਰ ਅਤੇ ਭੈਅ ਦਾ ਮਾਹੌਲ ਹੈ।
ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰਦਰਸ਼ਨ ਦਾ ਮੰਤਵ ਦੁਖਦਾਈ ਘਟਨਾ ਪ੍ਰਤੀ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨਾ ਅਤੇ ਮਹਿਲਾ ਡਾਕਟਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ’ਤੇ ਦਬਾਅ ਬਣਾਉਣਾ ਹੈ। ਉਨ੍ਹਾਂ ਭਵਿੱਖ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਸੁਰੱਖਿਆ ਲਈ ਸੈਂਟਰਲ ਪ੍ਰੋਟੈਕਸ਼ਨ ਐਕਟ ਦੀ ਵੀ ਮੰਗ ਕੀਤੀ।
ਖਰੜ (ਸ਼ਸ਼ੀ ਪਾਲ ਜੈਨ): ਖਰੜ ਕੈਮਿਸਟ ਐਸੋਸੀਏਸ਼ਨ ਵੱਲੋਂ ਅੱਜ ਕੋਲਕਾਤਾ ਕਾਂਡ ਦੇ ਰੋਸ ਵਜੋਂ ਅਤੇ ਇਨਸਾਫ਼ ਦੀ ਮੰਗ ਲਈ ਖਰੜ ਵਿੱਚ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਪੁਨੀਤ ਕੁਮਾਰ ਨੇ ਦੱਸਿਆ ਕਿ ਕਈ ਦਿਨ ਬੀਤ ਜਾਣ ਦੇ ਬਾਵਜੂਦ ਮਾਮਲੇ ਵਿਚ ਅਜੇ ਤਕ ਇਨਸਾਫ਼ ਨਹੀਂ ਮਿਲ ਰਿਹਾ। ਇਸ ਮਾਮਲੇ ਵਿੱਚ ਅੱਜ ਖਰੜ ਕੈਮਿਸਟ ਐਸੋਸੀਏਸ਼ਨ ਨੇ ਦੋ ਤੋਂ ਲੈ ਕੇ ਚਾਰ ਵਜੇ ਤੱਕ ਆਪਣੇ ਕਾਰੋਬਾਰ ਬੰਦ ਰੱਖੇ। ਇਸ ਮੌਕੇ ਅਨਿਲ ਆਨੰਦ, ਕੁਲਵਿੰਦਰ ਸਿੰਘ, ਸੁਸੀਲ ਖੰਨਾ, ਜਸਵੀਰ ਸਿੰਘ, ਮੋਹਿਤ ਬਾਂਸਲ, ਗੌਰਵ ਗੁਪਤਾ, ਸੰਦੀਪ ਅਰੋੜਾ, ਵਿਕਾਸ ਮੋਂਗਾ ਅਤੇ ਸੁਭਾਸ ਅਗਰਵਾਲ ਤੋਂ ਇਲਾਵਾ ਹੋਰ ਵੀ ਕੈਮਿਸਟ ਮੌਜੂਦ ਸਨ।

Advertisement

ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ

ਜ਼ੀਰਕਪੁਰ (ਹਰਜੀਤ ਸਿੰਘ): ਜ਼ੀਰਕਪੁਰ ਅਤੇ ਡੇਰਾਬੱਸੀ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਿਕਾਂ ਦੇ ਡਾਕਟਰ ਅਤੇ ਮੈਡੀਕਲ ਪੇਸ਼ੇਵਰ ਕੋਲਕਾਤਾ ਘਟਨਾ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਅੱਜ ਸ਼ਾਮ ਜ਼ੀਰਕਪੁਰ ਦੇ ਬੱਸ ਸਟੈਂਡ ’ਤੇ ਇਕੱਠੇ ਹੋਏ ਡਾਕਟਰਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਹਸਪਤਾਲਾਂ ’ਚ ਮੈਡੀਕਲ ਪੇਸ਼ੇਵਰਾਂ ਦੀ ਸੁਰੱਖਿਆ ਦੀ ਗਾਰੰਟੀ ਦਿੱਤੀ ਜਾਵੇ। ਆਈਐੱਮਏ ਦੇ ਸੱਦੇ ’ਤੇ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਡਾਕਟਰਾਂ ਨੇ ਇਨਸਾਫ਼ ਅਤੇ ਸੁਰੱਖਿਆ ਦੀ ਮੰਗ ਵਾਲੇ ਸੰਦੇਸ਼ਾਂ ਵਾਲੇ ਬੈਨਰ ਅਤੇ ਤਖ਼ਤੀਆਂ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਮ ਲੋਕ ਵੀ ਸ਼ਾਮਲ ਹੋਏ। ਇਸ ਦੇ ਵਿਰੋਧ ਵਿੱਚ ਬਲਟਾਣਾ ਮੈਡੀਕਲ ਐਸੋਸੀਏਸ਼ਨ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪਟਿਆਲਾ ਚੌਕ ’ਤੇ ਪ੍ਰਦਰਸ਼ਨ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਾਹਨੀ ਅਤੇ ਜਰਨਲ ਸਕੱਤਰ ਦਵਿੰਦਰ ਰਾਵਤ ਨੇ ਹਸਪਤਾਲਾਂ ਨੂੰ ਸੁਰੱਖਿਅਤ ਜ਼ੋਨਾਂ ਵਜੋਂ ਮਨੋਨੀਤ ਕਰਨ ਦੀ ਮੰਗ ਕੀਤੀ।

Advertisement

Advertisement
Author Image

Advertisement