ਦਾਨ ਸਿੰਘ ਵਾਲਾ ਕਾਂਡ ਦੇ ਪੀੜਤਾਂ ਨੂੰ ਚੈੱਕ ਭੇਟ
06:15 AM Jan 19, 2025 IST
Advertisement
Advertisement
ਮਨੋਜ ਸ਼ਰਮਾ
ਬਠਿੰਡਾ, 18 ਜਨਵਰੀ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਦੀ ਤਰਫੋਂ ਪਿੰਡ ਦਾਨ ਸਿੰਘ ਵਾਲਾ ਦੇ 8 ਘਰਾਂ ਲਈ ਸਹਾਇਤਾ ਰਾਸ਼ੀ 50-50 ਹਜ਼ਾਰ ਰੁਪਏ ਦੇ ਚੈੱਕ ਉੱਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਵੱਲੋਂ ਸਬੰਧਤ ਪਰਿਵਾਰਾਂ ਨੂੰ ਭੇਟ ਕੀਤੇ ਗਏ। ਦੱਸਣਯੋਗ ਹੈ ਕਿ ਪਿੰਡ ਦਾਨ ਸਿੰਘ ਵਾਲਾ ਵਿੱਚ ਬੀਤੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਦੁਆਰਾ ਪੁਰਾਣੀ ਰੰਜਿਸ਼ ਕਾਰਨ ਘਰਾਂ ਨੂੰ ਅੱਗ ਲਾਉਣ ਅਤੇ ਭੰਨ-ਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਪੀੜਤ ਬਸਤੀ ਦੀ ਔਰਤ ਸਰਬਜੀਤ ਕੌਰ ਅਤੇ ਪ੍ਰਵੀਨ ਕੌਰ ਨੇ ਕਿਹਾ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਨਿਗੂਣੀ ਰਾਸ਼ੀ ਨਾਲ ਘਰਾਂ ਦੀਆਂ ਛੱਤਾਂ ਨੇਪਰੇ ਨਹੀਂ ਚੜ੍ਹ ਸਕਦੀਆਂ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਤੀ ਘਰ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇ। ਗੌਰਤਲਬ ਹੈ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਵੱਲੋਂ ਚੈੱਕ ਵੰਡਣ ਦੀ ਗੱਲ ਕਹੀ ਜਾ ਰਹੀ ਸੀ ਪਰ ਉਹ ਕਿਸੇ ਕਾਰਨ ਨਹੀਂ ਪੁੱਜ ਸਕੇ।
Advertisement
Advertisement