ਸ਼ਤਰੰਜ ਚੈਂਪੀਅਨਸ਼ਿਪ: ਮਲਿਕਾ ਹਾਂਡਾ ਨੇ ਕਾਂਸੀ ਦਾ ਤਗ਼ਮਾ ਜਿੱਤਿਆ
07:55 AM Jan 13, 2025 IST
Advertisement
ਪੱਤਰ ਪ੍ਰੇਰਕ
ਜਲੰਧਰ, 12 ਜਨਵਰੀ
ਮੈਸੂਰ ਵਿੱਚ ਹੋਈ 25ਵੀਂ ਕੌਮੀ ਸ਼ਤਰੰਜ ਚੈਂਪੀਅਨਸ਼ਿਪ ਵਿਚ ਜਲੰਧਰ ਦੀ ਮਲਿਕਾ ਹਾਂਡਾ ਨੇ ਕਾਂਸੀ ਦਾ ਤਗਮਾ ਜਿੱਤ ਕੇ ਸ਼ਹਿਰ ਵਾਸੀਆਂ ਦਾ ਮਾਣ ਹੋਰ ਵਧਾ ਦਿੱਤਾ ਹੈ। ਮਲਿਕਾ ਸ਼ਤਰੰਜ ਵਿੱਚ ਆਪਣੇ ਬੇਮਿਸਾਲ ਪ੍ਰਦਰਸ਼ਨ ਲਈ ਜਾਣੀ ਜਾਂਦੀ ਹੈ। ਉਸ ਨੇ ਪਹਿਲਾਂ ਬਿਹਾਰ ਵਿੱਚ ਕਰਵਾਈ ਇੰਡੀਆ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ 2024 ਵਿੱਚ ਚੋਟੀ ਦਾ ਸਥਾਨ ਪ੍ਰਾਪਤ ਕੀਤਾ ਸੀ। ਉਸ ਨੇ ਤੁਰਕੀ ਵਿੱਚ ਵਿੰਟਰ ਡੈਫ ਓਲੰਪਿਕ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕੀਤੀ, ਜਿੱਥੇ ਉਸ ਨੇ ਵਿਸ਼ਵ ਪੱਧਰ ’ਤੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਛੇਵਾਂ ਸਥਾਨ ਹਾਸਲ ਕੀਤਾ। ਉਸ ਦੀ ਮਾਂ ਰੇਣੂ ਹਾਂਡਾ ਨੇ ਰਾਜ ਸਰਕਾਰ ਤੋਂ ਸਹਾਇਤਾ ਦੀ ਘਾਟ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮਲਿਕਾ ਨੇ ਮਲਿਕਾ ਵਰਗੇ ਯੋਗ ਅਥਲੀਟਾਂ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ ਕੀਤੀ ਹੈ।
Advertisement
Advertisement
Advertisement