ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ 16 ਨਕਸਲੀ ਹਲਾਕ, ਦੋ ਜਵਾਨ ਜ਼ਖਮੀ
10:01 AM Mar 29, 2025 IST
ਸੁਕਮਾ, 29 ਮਾਰਚ
Advertisement
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਨੂੰ ਇਕ ਮੁਕਾਬਲੇ ਵਿੱਚ ਘੱਟੋ-ਘੱਟ 16 ਨਕਸਲੀ ਮਾਰੇ ਗਏ ਅਤੇ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਕੇਰਲਾਪਲ ਪੁਲੀਸ ਸਟੇਸ਼ਨ ਖੇਤਰ ਦੇ ਅਧੀਨ ਇਕ ਜੰਗਲ ਵਿਚ ਸਵੇਰੇ ਗੋਲੀਬਾਰੀ ਹੋਈ ਜਿੱਥੇ ਸੁਰੱਖਿਆ ਕਰਮਚਾਰੀਆਂ ਦੀ ਇਕ ਸਾਂਝੀ ਟੀਮ ਨਕਸਲ ਵਿਰੋਧੀ ਕਾਰਵਾਈ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਕੇਰਲਾਪਲ ਖੇਤਰ ਵਿਚ ਮਾਓਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਦੇ ਆਧਾਰ ’ਤੇ ਸ਼ੁੱਕਰਵਾਰ ਰਾਤ ਨੂੰ ਸ਼ੁਰੂ ਕੀਤੇ ਗਏ ਇਸ ਅਭਿਆਨ ਵਿੱਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ ਕਰਮਚਾਰੀ ਸ਼ਾਮਲ ਹਨ। ਅਧਿਕਾਰੀ ਨੇ ਕਿਹਾ, ‘‘ਮੁਕਾਬਲੇ ਵਾਲੀ ਥਾਂ ਤੋਂ ਹੁਣ ਤੱਕ 16 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਕਾਰਵਾਈ ਅਜੇ ਵੀ ਜਾਰੀ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਕਾਰਵਾਈ ਵਿੱਚ ਦੋ ਸੁਰੱਖਿਆ ਕਰਮਚਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। -ਪੀਟੀਆਈ
Advertisement
Advertisement