For the best experience, open
https://m.punjabitribuneonline.com
on your mobile browser.
Advertisement

ਛੱਤੀਸਗੜ੍ਹ: ਮੁਕਾਬਲੇ ’ਚ ਮਰੇ 3 ਹੋਰ ਨਕਸਲੀਆਂ ਦੀਆਂ ਲਾਸ਼ਾਂ ਮਿਲੀਆਂ, ਗਿਣਤੀ 13 ਤੱਕ ਪੁੱਜੀ

11:56 AM Apr 03, 2024 IST
ਛੱਤੀਸਗੜ੍ਹ  ਮੁਕਾਬਲੇ ’ਚ ਮਰੇ 3 ਹੋਰ ਨਕਸਲੀਆਂ ਦੀਆਂ ਲਾਸ਼ਾਂ ਮਿਲੀਆਂ  ਗਿਣਤੀ 13 ਤੱਕ ਪੁੱਜੀ
Advertisement

ਬੀਜਾਪੁਰ, 3 ਅਪਰੈਲ
ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਨਕਸਲੀਆਂ ਨਾਲ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਇਸ ਘਟਨਾ ਵਿੱਚ ਹੁਣ ਤੱਕ ਸੁਰੱਖਿਆ ਬਲਾਂ ਨੇ ਇੱਕ ਔਰਤ ਸਮੇਤ 13 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਸੁਰੱਖਿਆ ਬਲਾਂ ਨੇ ਬੀਤੇ ਦਿਨ ਮਹਿਲਾ ਨਕਸਲੀ ਸਮੇਤ 10 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਸਨ। ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਅੱਜ ਸਵੇਰੇ ਜਦੋਂ ਇਲਾਕੇ ਦੀ ਤਲਾਸ਼ੀ ਲਈ ਗਈ ਤਾਂ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ।

Advertisement

Advertisement
Author Image

Advertisement
Advertisement
×