ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੱਤੀਸਗੜ੍ਹ: ਨਕਸਲੀ ਹਮਲੇ ਵਿੱਚ ਅੱਠ ਜਵਾਨਾਂ ਸਣੇ ਨੌਂ ਹਲਾਕ

04:36 PM Jan 06, 2025 IST
ਨਕਸਲੀਆਂ ਨੇ ਸੁਰੱਖਿਆ ਬਲਾਂ ਦਾ ਇਕ ਵਾਹਨ ਬਾਰੂਦੀ ਸੁਰੰਗ ਨਾਲ ਉਡਾ ਦਿੱਤਾ। ਘਟਨਾ ਸਬੰਧੀ ਵੀਡੀਓ ਵਿੱਚੋਂ ਲਈ ਗਈ ਇਕ ਤਸਵੀਰ।

ਬੀਜਾਪੁਰ, 6 ਜਨਵਰੀ
ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿੱਚ ਨਕਸਲੀਆਂ ਨੇ ਅੱਜ ਬਾਰੂਦੀ ਸੁਰੰਗ ਵਿੱਚ ਧਮਾਕਾ ਕਰ ਕੇ ਸੁਰੱਖਿਆ ਬਲਾਂ ਦੇ ਵਾਹਨ ਨੂੰ ਉਡਾ ਦਿੱਤਾ। ਇਸ ਹਮਲੇ ਵਿੱਚ ਅੱਠ ਜਵਾਨਾਂ ਸਣੇ ਨੌਂ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁਟਰੂ ਥਾਣਾ ਖੇਤਰ ਅਧੀਨ ਅੰਬੇਲੀ ਪਿੰਡ ਦੇ ਨੇੜੇ ਨਕਸਲੀਆਂ ਨੇ ਬਾਰੂਦੀ ਸੁਰੰਗ ਵਿੱਚ ਧਮਾਕਾ ਕਰ ਕੇ ਸੁਰੱਖਿਆ ਬਲਾਂ ਦੇ ਵਾਹਨ ਨੂੰ ਉਡਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਦਾਂਤੇਵਾੜਾ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੇ ਅੱਠ ਜਵਾਨ ਸ਼ਹੀਦ ਹੋ ਗਏ ਹਨ ਅਤੇ ਵਾਹਨ ਚਾਲਕ ਦੀ ਵੀ ਮੌਤ ਹੋ ਗਈ ਹੈ।

Advertisement

ਅਧਿਕਾਰੀਆਂ ਨੇ ਦੱਸਿਆ ਕਿ ਦਾਂਤੇਵਾੜਾ, ਨਾਰਾਇਣਪੁਰਾ ਤੇ ਬੀਜਾਪੁਰ ਜ਼ਿਲ੍ਹਿਆਂ ਦੀ ਸਾਂਝੀ ਟੀਮ ਨੂੰ ਨਕਸਲ ਵਿਰੋਧੀ ਮੁਹਿੰਮ ਲਈ ਰਵਾਨਾ ਕੀਤਾ ਗਿਆ ਸੀ। ਟੀਮ ਅੱਜ ਜਦੋਂ ਮੁਹਿੰਮ ਤੋਂ ਵਾਪਸ ਪਰਤ ਰਹੀ ਸੀ ਤਾਂ ਦੁਪਹਿਰ ਕਰੀਬ 2.15 ਵਜੇ ਕੁਟਰੂ ਥਾਣਾ ਖੇਤਰ ਅਧੀਨ ਅੰਬੇਲੀ ਪਿੰਡ ਨੇੜੇ ਨਕਸਲੀਆਂ ਨੇ ਬਾਰੂਦੀ ਸੁਰੰਗ ਵਿੱਚ ਧਮਾਕਾ ਕਰ ਕੇ ਸੁਰੱਖਿਆ ਬਲਾਂ ਦੇ ਵਾਹਨ ਨੂੰ ਉਡਾ ਦਿੱਤਾ।
ਅਧਿਕਾਰੀਆਂ ਨੇ ਦੱਸਿਆ ਕਿ ਵਾਧੂ ਸੁਰੱਖਿਆ ਬਲ ਨੂੰ ਘਟਨਾ ਸਥਾਨ ਲਈ ਰਵਾਨਾ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਾ ਰਹੀ ਹੈ। ਇਸ ਤੋਂ ਪਹਿਲਾਂ 26 ਅਪਰੈਲ 2023 ਨੂੰ ਗੁਆਂਢੀ ਦਾਂਤੇਵਾੜਾ ਜ਼ਿਲ੍ਹੇ ਵਿੱਚ ਸੁਰੱਖਿਆ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੇ ਵਾਹਨਾਂ ਦੇ ਕਾਫਲੇ ਵਿੱਚ ਸ਼ਾਮਲ ਇਕ ਐੱਮਯੂਵੀ ਨੂੰ ਨਕਸਲੀਆਂ ਨੇ ਬੰਬ ਨਾਲ ਉਡਾ ਦਿੱਤਾ ਸੀ। ਇਸ ਘਟਨਾ ਵਿੱਚ 10 ਪੁਲੀਸ ਮੁਲਾਜ਼ਮਾਂ ਤੇ ਇਕ ਚਾਲਕ ਦੀ ਮੌਤ ਹੋ ਗਈ ਸੀ। -ਪੀਟੀਆਈ

Advertisement
Advertisement