ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੱਤੀਸਗੜ੍ਹ: ਬਾਰੂਦੀ ਸੁਰੰਗ ਵਿੱਚ ਧਮਾਕੇ ਕਾਰਨ ਆਈਟੀਬੀਪੀ ਦੇ ਦੋ ਜਵਾਨ ਸ਼ਹੀਦ, ਦੋ ਹੋਰ ਜ਼ਖ਼ਮੀ

05:51 PM Oct 19, 2024 IST

ਨਾਰਾਇਣਪੁਰ, 19 ਅਕਤੂਬਰ
ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਾਰਾਇਣਪੁਰ ਜ਼ਿਲ੍ਹੇ ਵਿੱਚ ਨਕਸਲੀਆਂ ਨੇ ਅੱਜ ਇਕ ਬਾਰੂਦੀ ਸੁਰੰਗ ਵਿੱਚ ਧਮਾਕਾ ਕਰ ਦਿੱਤਾ, ਜਿਸ ਵਿੱਚ ਭਾਰਤ ਤਿੱਬਤ ਸੀਮਾ ਪੁਲੀਸ (ਆਈਟੀਬੀਪੀ) ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਜ਼ਿਲ੍ਹਾ ਪੁਲੀਸ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕੋਡਲੀਅਰ ਪਿੰਡ ਨੇੜੇ ਇਕ ਜੰਗਲ ਵਿੱਚ ਇਹ ਧਮਾਕਾ ਹੋਇਆ, ਜਿਸ ਵਿੱਚ ਆਈਟੀਬੀਪੀ ਦੀ 53ਵੀਂ ਬਟਾਲੀਅਨ ਦੇ ਦੋ ਜਵਾਨ ਅਮਰ ਪਨਵਾਰ (36) ਅਤੇ ਕੇ ਰਾਜੇਸ਼ (36) ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਦੋ ਹੋਰ ਜਵਾਨ ਜ਼ਖ਼ਮੀ ਹੋ ਗਏ ਹਨ। -ਪੀਟੀਆਈ

Advertisement

Advertisement