ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੀਨਾ ਸਰਬਸੰਮਤੀ ਨਾਲ ਮੁੜ ‘ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ’ ਦੇ ਪ੍ਰਧਾਨ ਬਣੇ

09:00 AM Oct 17, 2024 IST
ਮੁੜ ਪ੍ਰਧਾਨ ਚੁਣੇ ਗਏ ਰਾਜਿੰਦਰ ਮੋਹਨ ਸਿੰਘ ਛੀਨਾ ਤੇ ਜਨਰਲ ਸਕੱਤਰ ਐਸਐਮ ਸ਼ਰਮਾ ਅਤੇ ਹੋਰ।

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 16 ਅਕਤੂਬਰ
ਇੱਥੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੀਟਿੰਗ ਹਾਲ ਵਿੱਚ ਅੱਜ ਹੋਏ ਆਮ ਇਜਲਾਸ ਵਿੱਚ ਆਨਰੇਰੀ ਸਕੱਤਰ ਅਤੇ ਵਿੱਦਿਅਕ ਮੈਨੇਜਮੈਂਟ ਮਾਹਿਰ ਰਾਜਿੰਦਰ ਮੋਹਨ ਸਿੰਘ ਛੀਨਾ ਨੂੰ ਮੁੜ ਸਰਬਸੰਮਤੀ ਨਾਲ ਗੈਰ-ਸਰਕਾਰੀ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦਾ ਪ੍ਰਧਾਨ ਚੁਣਿਆ ਗਿਆ। ਰਮੇਸ਼ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਡਾ. ਐੱਸਐੱਮ ਸ਼ਰਮਾ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ 142 ਸਹਾਇਤਾ ਪ੍ਰਾਪਤ ਕਾਲਜਾਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਦਾ ਜਨਰਲ ਸਕੱਤਰ ਚੁਣਿਆ ਗਿਆ।
ਛੀਨਾ ਨੇ ਕਾਲਜਾਂ ਦੇ ਹਿੱਤਾਂ ਲਈ ਲੜਨ ਦਾ ਪ੍ਰਣ ਲੈਂਦਿਆਂ ਕਿਹਾ ਕਿ ਜਦੋਂ ਤਕ ਸਬੰਧਿਤ ਅਦਾਰਿਆਂ ਨੂੰ ਸੂਬੇ ਦੇ ਉੱਚ ਸਿੱਖਿਆ ਵਿਭਾਗ, ਡੀ.ਪੀ.ਆਈ. ਅਤੇ ਪੰਜਾਬ ਸਰਕਾਰ ਦੀਆਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਦੋਂ ਤਕ ਇਹ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਕਾਫ਼ੀ ਸਮਾਂ ਪਹਿਲਾਂ ਮੈਨੇਜਮੈਂਟ ਕਮੇਟੀਆਂ ’ਚ ਪ੍ਰਤੀਨਿਧ ਭੇਜਣ, ਗ੍ਰਾਂਟਾਂ ਦਾ ਭੁਗਤਾਨ ਨਾ ਕਰਨ, ਸਾਂਝਾ ਦਾਖਲਾ ਪੋਰਟਲ, ਐੱਸਸੀ ਸਕਾਲਰਸ਼ਿਪ ਅਤੇ ਆਡਿਟ ਕਰਨ ਸਬੰਧੀ ਕਈ ਹੁਕਮ ਜਾਰੀ ਕੀਤੇ ਹਨ, ਜੋ ਕਾਲਜਾਂ ਦੀ ਖੁਦਮੁਖਤਿਆਰੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਫ਼ੈਡਰੇਸ਼ਨ ਨੇ ਪਿਛਲੇ ਸਮੇਂ ’ਚ ਲੰਮੀ ਲੜਾਈ ਲੜਦਿਆਂ ਕਾਲਜਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਕਾਲਜਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਫ਼ੈਡਰੇਸ਼ਨ ਵਚਨਬੱਧ ਹੈ। ਇਸ ਦੌਰਾਨ ਛੀਨਾ ਅਤੇ ਸ਼ਰਮਾ ਨੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਾਲਜਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਦਾ ਵਾਅਦਾ ਕੀਤਾ। ਛੀਨਾ ਨੇ ਕਿਹਾ ਕਿ ਸਰਕਾਰ ਉਚ ਸਿੱਖਿਆ ਨੂੰ ਵਿੱਤੀ ਸਹਾਇਤਾ ਦੇਣ ਤੋਂ ਪਿੱਛੇ ਹਟਣ ਦੀ ਨੀਤੀ ਅਪਣਾ ਰਹੀ ਹੈ।

Advertisement

Advertisement