ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੋਟਾ ਰਾਜਨ ਨੂੰ ਉਮਰ ਕੈਦ

08:16 AM May 31, 2024 IST

ਮੁੰਬਈ, 30 ਮਈ
ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਗੈਂਗਸਟਰ ਛੋਟਾ ਰਾਜਨ ਨੂੰ 2001 ਵਿੱਚ ਹੋਟਲ ਮਾਲਕ ਜਯਾ ਸ਼ੈਟੀ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਅਧੀਨ ਕੇਸਾਂ ਲਈ ਵਿਸ਼ੇਸ਼ ਜੱਜ ਏਐੱਮ ਪਾਟਿਲ ਨੇ ਰਾਜਨ ਨੂੰ ਆਈਪੀਸੀ ਦੀਆਂ ਧਾਰਾਵਾਂ ਤਹਿਤ ਕਤਲ ਦਾ ਦੋਸ਼ੀ ਕਰਾਰ ਦਿੱਤਾ ਹੈ।
ਜਯਾ ਸ਼ੈੱਟੀ ਸੈਂਟਰਲ ਮੁੰਬਈ ਦੇ ਗਾਮਦੇਵੀ ਵਿੱਚ ਸਥਿਤ ਗੋਲਡਨ ਕਰਾਊਨ ਹੋਟਲ ਦਾ ਮਾਲਕ ਸੀ। ਛੋਟਾ ਰਾਜਨ ਗਰੋਹ ਦੇ ਮੈਂਬਰਾਂ ਵੱਲੋਂ 4 ਮਈ 2001 ਨੂੰ ਹੋਟਲ ਦੀ ਪਹਿਲੀ ਮੰਜ਼ਿਲ ’ਤੇ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਹੋਟਲ ਮੈਨੇਜਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਮਾਮਲੇ ਦੀ ਜਾਂਚ ’ਚ ਸਾਹਮਣੇ ਆਇਆ ਸੀ ਕਿ ਸ਼ੈੱਟੀ ਨੂੰ ਛੋਟਾ ਰਾਜਨ ਗੈਂਗ ਦੇ ਮੈਂਬਰ ਹੇਮੰਤ ਪੁਜਾਰੀ ਵੱਲੋਂ ਫਿਰੌਤੀ ਲਈ ਫੋਨ ਕੀਤੇ ਗਏ ਸਨ ਅਤੇ ਪੈਸੇ ਨਾ ਦੇਣ ’ਤੇ ਉਸ ਦੀ ਹੱਤਿਆ ਕਰ ਦਿੱਤੀ ਸੀ। -ਪੀਟੀਆਈ

Advertisement

Advertisement