For the best experience, open
https://m.punjabitribuneonline.com
on your mobile browser.
Advertisement

ਛਵੀ ਸ਼ਰਮਾ ਨੇ ਮੁੱਕੇਬਾਜ਼ੀ ਵਿੱਚ ਸੋਨ ਤਗਮਾ ਜਿੱਤਿਆ

06:53 AM May 03, 2024 IST
ਛਵੀ ਸ਼ਰਮਾ ਨੇ ਮੁੱਕੇਬਾਜ਼ੀ ਵਿੱਚ ਸੋਨ ਤਗਮਾ ਜਿੱਤਿਆ
ਸੋਨ ਤਗਮਾ ਜੇਤੂ ਛਵੀ ਸ਼ਰਮਾ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਿੰਸੀਪਲ ਅਤੇ ਸਟਾਫ। ਫੋਟੋ: ਸੱਤੀ
Advertisement

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 2 ਮਈ
ਪਾਣੀਪਤ ਵਿੱਚ ਬੀਤੇ ਦਿਨੀਂ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ ਦੌਰਾਨ ਮੁੱਕੇਬਾਜ਼ੀ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਬਾਰ੍ਹਵੀਂ ਜਮਾਤ (ਇੰਟਰ ਆਰਟਸ) ਦੀ ਵਿਦਿਆਰਥਣ ਨੇ ਸੋਨ ਤਗਮਾ ਜਿੱਤਿਆ ਹੈ।
ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾਕਟਰ ਸੁਖਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਬੀਤੇ ਦਿਨ ਹੋਈ ਪਾਣੀਪਤ ਵਿੱਚ ਸਪੋਰਟਸ ਚੈਂਪੀਅਨਸ਼ਿਪ ਦੌਰਾਨ ਵੱਖ-ਵੱਖ ਸਟੇਟਾਂ ਤੋਂ 500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ ਸੀ। ਇਨ੍ਹਾਂ ਵਿੱਚ ਕਾਲਜ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਛਵੀ ਸ਼ਰਮਾ ਨੇ ਬੌਕਸਿੰਗ ਵਿੱਚੋਂ ਆਪਣੇ ਵਿਰੋਧੀਆਂ ਨੂੰ ਹਰਾ ਕੇ ਸੋਨੇ ਦਾ ਮੈਡਲ ਪ੍ਰਾਪਤ ਕੀਤਾ। ਇਸ ਖੁਸ਼ੀ ਵਿੱਚ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਦੀ ਨਿਗਰਾਨੀ ਹੇਠ ਸਮਾਗਮ ਦੌਰਾਨ ਛਵੀ ਸ਼ਰਮਾ ਦੇ ਕਾਲਜ ਵਿੱਚ ਪਹੁੰਚਣ ’ਤੇ ਉਸ ਦਾ ਸਨਮਾਨ ਕੀਤਾ ਗਿਆ। ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾਕਟਰ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਸਮੂਹ ਮੈਨੇਜਿੰਗ ਕਮੇਟੀ ਨੇ ਜਿੱਥੇ ਛਵੀ ਸ਼ਰਮਾ ਨੂੰ ਵਧਾਈ ਦਿੱਤੀ, ਉੱਥੇ ਕਾਲਜ ਪ੍ਰਿੰਸੀਪਲ, ਸਮੂਹ ਸਟਾਫ ਅਤੇ ਇੰਚਾਰਜ ਪ੍ਰੋਫੈਸਰ ਸੁਖਜੀਤ ਸਿੰਘ ਘੁਮਾਣ ਨੂੰ ਵੀ ਵਧਾਈਆਂ ਦਿੱਤੀਆਂ।

Advertisement

Advertisement
Author Image

joginder kumar

View all posts

Advertisement
Advertisement
×