ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 9 ਸਤੰਬਰ ਨੂੰ
10:39 AM Jul 11, 2024 IST
ਨਵੀਂ ਦਿੱਲੀ, 11 ਜੁਲਾਈ
Advertisement
ਦਿੱਲੀ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਈਡੀ ਖਿਲਾਫ਼ ਪਟੀਸ਼ਨ ’ਤੇ ਸੁਣਵਾਈ 9 ਸਤੰਬਰ ਨੂੰ ਕੀਤੀ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਵਲੋਂ ਆਬਕਾਰੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਤੇ ਹੋਏ ਸੰਮਨਾਂ ਨੂੰ ਚੁਣੌਤੀ ਦਿੱਤੀ ਹੋਈ ਹੈ। ਹਾਈ ਕੋਰਟ ਨੇ ਅੱਜ ਕਿਹਾ ਕਿ ਇਸ ਸਬੰਧੀ ਕੇਜਰੀਵਾਲ ਈਡੀ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦੇਣ। ਸ੍ਰੀ ਕੇਜਰੀਵਾਲ ਦੇ ਵਕੀਲ ਨੇ ਇਸ ਲਈ ਸਮਾਂ ਮੰਗਿਆ ਜਿਸ ਤੋਂ ਬਾਅਦ ਹਾਈ ਕੋਰਟ ਨੇ ਇਹ ਮਾਮਲਾ 9 ਸਤੰਬਰ ’ਤੇ ਪਾ ਦਿੱਤਾ। ਐਨਫੋਰਸਮੈਂਟ ਡਾਇਰੈਕਟੋਰੇਟ ਈਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਅਦਾਲਤ ਵਿਚ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ। ਇਸ ਚਾਰਜਸ਼ੀਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਕੇਸ ਦਾ ਮੁੱਖ ਸਾਜ਼ਿਸ਼ਘਾੜਾ ਦੱਸਿਆ ਗਿਆ ਹੈ। ਚਾਰਜਸ਼ੀਟ ਵਿਚ ਕਿਹਾ ਗਿਆ ਸੀ ਕਿ ਘੁਟਾਲੇ ਤੋਂ ਮਿਲੇ ਪੈਸੇ ਆਮ ਆਦਮੀ ਪਾਰਟੀ ’ਤੇ ਖਰਚ ਕੀਤੇ ਗਏ।
Advertisement
Advertisement