For the best experience, open
https://m.punjabitribuneonline.com
on your mobile browser.
Advertisement

ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਨੂੰ ਬਿਨਾਂ ਲਾਲਚ ਦੇ ਵੋਟ ਪਾਉਣ ਦੀ ਅਪੀਲ

08:57 AM May 06, 2024 IST
ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਨੂੰ ਬਿਨਾਂ ਲਾਲਚ ਦੇ ਵੋਟ ਪਾਉਣ ਦੀ ਅਪੀਲ
Advertisement

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ’ਤੇ ਰਿਲੀਜ਼ ਕੀਤਾ। ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਵਸਤਾਂ, ਨਗਦੀ ਅਤੇ ਹੋਰ ਚੀਜ਼ਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੁਝ ਰਾਜਸੀ ਆਗੂ ਚੋਣਾਂ ਸਮੇਂ ਲੋਕਾਂ ਨੂੰ ਪੈਸੇ ਜਾਂ ਕਿਸੇ ਵਸਤੂ ਦਾ ਲਾਲਚ ਦੇ ਕੇ ਵੋਟਾਂ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ। ਇਸ ਤਰ੍ਹਾਂ ਲੋਕ ਕੁਝ ਰੁਪਏ ਦੇ ਲਾਲਚ ਵਿੱਚ ਆਪਣੇ ਤੇ ਆਪਣੇ ਦੇਸ਼ ਦਾ ਭਵਿੱਖ ਪੰਜ ਸਾਲਾਂ ਲਈ ਦਾਅ ’ਤੇ ਲਾ ਦਿੰਦੇ ਹਾਂ। ਇਸ ਲਈ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਤੋਂ ਆਪਣੇ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ। ਸਿਬਿਨ ਸੀ ਨੇ ‘ਨੋਟਾ’ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×