ਚੀਫ ਜਸਟਿਸ ਸੰਜੀਵ ਖੰਨਾ ਹਰਿਮੰਦਰ ਸਾਹਿਬ ’ਚ ਨਤਮਸਤਕ
07:28 AM Nov 16, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 15 ਨਵੰਬਰ
ਭਾਰਤ ਦੇ ਨਵੇਂ ਚੀਫ ਜਸਟਿਸ ਸੰਜੀਵ ਖੰਨਾ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਹੈ। ਉਹ ਅੱਜ ਸ਼ਾਮ ਅਟਾਰੀ ਸਰਹੱਦ ਵਿਖੇ ਰੀਟਰੀਟ ਰਸਮ ਦੇਖਣ ਵਾਸਤੇ ਵੀ ਗਏ।
ਸਰਕਾਰੀ ਬੁਲਾਰੇ ਮੁਤਾਬਕ ਚੀਫ ਜਸਟਿਸ ਸੰਜੀਵ ਖੰਨਾ ਬੀਤੀ ਰਾਤ ਅੰਮ੍ਰਿਤਸਰ ਪੁੱਜੇ ਸਨ ਅਤੇ ਉਨ੍ਹਾਂ ਆਪਣੀ ਪਤਨੀ ਸਮੇਤ ਗੁਰੂ ਘਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਅੱਜ ਸਵੇਰੇ ਉਨ੍ਹਾਂ ਇਤਿਹਾਸਿਕ ਜੱਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਬਾਅਦ ਵਿੱਚ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋਏ। ਸ਼ਾਮ ਨੂੰ ਉਨ੍ਹਾਂ ਅਟਾਰੀ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ ਵੀ ਦੇਖੀ। ਉਹ ਭਾਰਤ ਦੇ 51ਵੇਂ ਚੀਫ ਜਸਟਿਸ ਹਨ ਅਤੇ ਬੀਤੇ ਦਿਨੀਂ ਉਨ੍ਹਾਂ ਆਪਣਾ ਅਹੁਦਾ ਸੰਭਾਲਿਆ ਹੈ।
Advertisement
Advertisement