For the best experience, open
https://m.punjabitribuneonline.com
on your mobile browser.
Advertisement

ਚੀਫ਼ ਖ਼ਾਲਸਾ ਦੀਵਾਨ ਨੇ ਸਿੱਖੀ ਦੇ ਪ੍ਰਚਾਰ ਲਈ ਪ੍ਰੋਗਰਾਮ ਉਲੀਕੇ

08:58 AM Nov 15, 2023 IST
ਚੀਫ਼ ਖ਼ਾਲਸਾ ਦੀਵਾਨ ਨੇ ਸਿੱਖੀ ਦੇ ਪ੍ਰਚਾਰ ਲਈ ਪ੍ਰੋਗਰਾਮ ਉਲੀਕੇ
ਮੀਟਿੰਗ ਦੀ ਅਗਵਾਈ ਕਰਦੇ ਹੋਏ ਡਾ. ਇੰਦਰਬੀਰ ਸਿੰਘ ਨਿੱਝਰ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿ੍ਰਤਸਰ, 14 ਨਵੰਬਰ
ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਅੱਜ ਦੀਵਾਨ ਮੈਨੇਜਮੈਂਟ ਅਤੇ ਧਰਮ-ਪ੍ਰਚਾਰ ਕਮੇਟੀ ਵਲੋਂ ਦੀਵਾਨ ਸਕੂਲਾਂ ਦੇ ਧਾਰਮਿਕ ਅਧਿਆਪਕਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਤਰਲੋਚਨ ਸਿੰਘ, ਹਰਮਨਜੀਤ ਸਿੰਘ ਅਤੇ ਬੀਬੀ ਕਿਰਨਜੋਤ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਧਰਮ-ਪ੍ਰਚਾਰ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸੰਗੀਤ ਅਤੇ ਤੰਤੀ ਸਾਜ਼ਾਂ ਦੀ ਸਿਖਲਾਈ ਹਿੱਤ ਦੋ ਦਿਨਾਂ ਵਰਕਸ਼ਾਪ ਕਰਵਾਈ ਜਾਵੇਗੀ। ਜਿਸ ਤਹਿਤ ਦੀਵਾਨ ਸਕੂਲਾਂ ਵਿਚ ਗੁਰੂ ਸਾਹਿਬਾਨਾਂ ਦੁਆਰਾ ਅਪਣਾਏ ਅਤੇ ਪ੍ਰਚਾਰੇ ਤੰਤੀ ਸਾਜ਼ਾਂ ਨਾਲ ਪੁਰਾਤਨ ਕੀਰਤਨ ਪ੍ਰਰੰਪਰਾ ਨੂੰ ਸੁਰਜੀਤ ਕਰਨ ਦੇ ਖਾਸ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦੀਵਾਨ ਦੇ ਵਿਦਿਅਕ ਅਦਾਰਿਆਂ ਵਿੱਚ 11 ਦਸੰਬਰ ਤੋਂ ਸ਼ਹੀਦੀ ਪੰਦਰਵਾੜੇ ਤਹਿਤ ਧਾਰਮਿਕ ਵਿਦਵਾਨ ਅਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ, ਵੱਡੇ ਸਾਹਿਬਜ਼ਾਦਿਆਂ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਇਤਿਹਾਸ ਬਾਬਤ ਜਾਣੂ ਕਰਵਾਉਣਗੇ ਅਤੇ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਦਿਆਂ ਜਨਵਰੀ 2024 ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਅੰਮ੍ਰਿਤ ਸੰਚਾਰ ਸਮਾਗਮ ਉਲੀਕੇ ਜਾਣਗੇ। ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਧਰਮ-ਪ੍ਰਚਾਰ ਕਮੇਟੀ ਵਲੋਂ ਦੀਵਾਨ ਸਕੂਲਾਂ ਵਿਚ ਸਿੱਖੀ-ਪ੍ਰਚਾਰ, ਪ੍ਰਸਾਰ ਪ੍ਰਚੰਡ ਕਰਨ ਹਿੱਤ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਧਾਨ ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਡਾ. ਜਸਵਿੰਦਰ ਕੌਰ ਮਾਹਲ ਅਤੇ ਅਧਿਆਪਕ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×