ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੀਫ ਖ਼ਾਲਸਾ ਦੀਵਾਨ 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਲਈ ਸਹਿਯੋਗ ਦੇਵੇਗਾ

11:13 AM Jun 14, 2024 IST
ਸ੍ਰੀ ਅਜੈਬ ਸਿੰਘ ਚੱਠਾ ਤੇ ਸ੍ਰੀ ਸਰਦੂਲ ਸਿੰਘ ਥਿਆੜਾ।

ਹਰਦੇਵ ਚੌਹਾਨ
ਬਰੈਂਪਟਨ, 14 ਜੂਨ
ਚੀਫ ਖ਼ਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ 10ਵੀਂ ਵਰਲਡ ਪੰਜਾਬੀ ਕਾਨਫ਼ਰੰਸ 'ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ।
ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਤੇ ਪ੍ਰਧਾਨ ਸਰਦੂਲ ਸਿੰਘ ਥਿਆੜਾ ਨਾਲ ਮੁਲਾਕਾਤ ਦੌਰਾਨ ਜਗਤ ਪੰਜਾਬੀ ਸਭਾ ਵੱਲੋਂ ਪੰਜਾਬੀ ਤੇ ਪੰਜਾਬੀਅਤ ਦੀ ਪ੍ਰਫੁੱਲਤਾ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ। 5 ਤੋਂ 7 ਜੁਲਾਈ ਤੱਕ ਕੈਨੇਡਾ 'ਚ ਹੋ ਰਹੀ 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਨੂੰ ਪੰਜਾਬੀ ਦੇ ਆਲਮੀ ਵਿਕਾਸ ਲਈ ਸਾਰਥਕ ਤੇ ਚੰਗੇਰਾ ਉਪਰਾਲਾ ਮੰਨਦੇ ਹੋਏ ਖਾਲਸਾ ਏਡ ਦੇ ਰਵੀ ਸਿੰਘ ਵੀ ਸਹਿਯੋਗ ਦੇਣ ਦਾ ਭਰੋਸਾ ਦੇ ਚੁੱਕੇ ਹਨ। ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ ਇਹ ਕਾਨਫਰੰਸ ਵੀ ਪਹਿਲਾਂ ਹੋਈਆਂ 9 ਵਰਲਡ ਪੰਜਾਬੀ ਕਾਨਫ਼ਰੰਸਾਂ ਵਾਂਗ ਨਵੇਂ ਮੀਲ ਪੱਥਰ ਸਥਾਪਤ ਕਰੇਗੀ। ਪ੍ਰਧਾਨ ਸਰਦੂਲ ਸਿੰਘ ਥਿਆੜਾ ਨੇ ਡਾ. ਨਿੱਝਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਚੀਫ ਖ਼ਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ ਵਰਲਡ ਪੰਜਾਬੀ ਕਾਨਫ਼ਰੰਸ ਨੂੰ ਸਮਰਥਨ ਦੇਣਾ ਮਾਣ ਵਾਲੀ ਗੱਲ ਹੈ।

Advertisement

Advertisement
Advertisement