ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਰਮ ਪਰਿਵਰਤਨ ਨੂੰ ਠੱਲ੍ਹਣ ਲਈ ਯਤਨ ਕਰੇਗਾ ਚੀਫ਼ ਖ਼ਾਲਸਾ ਦੀਵਾਨ

01:32 PM Feb 06, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 5 ਫਰਵਰੀ

ਇੱਥੇ ਚੀਫ਼ ਖ਼ਾਲਸਾ ਦੀਵਾਨ ਦੇ ਜਨਰਲ ਹਾਊਸ ਅਤੇ ਕਾਰਜ ਸਾਧਕ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਸਰਹੱਦੀ ਇਲਾਕਿਆਂ ਵਿੱਚ ਮਿਆਰੀ ਸਿੱਖਿਆ ਦੇ ਪ੍ਰਚਾਰ ਅਤੇ ਧਰਮ ਪਰਿਵਰਤਨ ਨੂੰ ਠੱਲ੍ਹਣ ਹਿੱਤ ਦੀਵਾਨ ਵੱਲੋਂ ਸਕੂਲ ਖੋਲ੍ਹਣ ਦੀ ਮੰਗ ਉੱਭਰੀ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪਹਿਲਾਂ ਕਾਰਜਸਾਧਕ ਕਮੇਟੀ ਅਤੇ ਉਪਰੰਤ ਜਨਰਲ ਹਾਊਸ ਦੀ ਮੀਟਿੰਗ ਕੀਤੀ ਗਈ। ਅਰਦਾਸ ਉਪਰੰਤ ਮੀਟਿੰਗ ਦਾ ਆਗਾਜ਼ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਮੂਲ ਮੰਤਰ ਦੇ ਜਾਪ ਨਾਲ ਕੀਤਾ ਗਿਆ। ਇਕੱਤਰਤਾ ਵਿਚ ਅਕਾਲ ਚਲਾਣਾ ਕਰ ਚੁੱਕੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਬਾਰੇ ਸ਼ੋਕ ਮਤੇ ਪੜ੍ਹੇ ਗਏ। ਇਸ ਦੌਰਾਨ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਮੀਟਿੰਗ ਦਾ ਏਜੰਡਾ ਰੱਖਿਆ। ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹੁਸ਼ਿਆਰਪਰ, ਆਸਲ ਉਤਾੜ (ਤਰਨ ਤਾਰਨ) ਅਤੇ ਝਬਾਲ ਵਿੱਚ ਸਥਾਪਿਤ ਦੀਵਾਨ ਅਧੀਨ ਸਕੂਲਾਂ ਦੇ ਵਿਕਾਸ ਅਤੇ ਵਿਸਥਾਰ ਲਈ ਜ਼ਮੀਨਾਂ ਖਰੀਦਣ, ਅਟਾਰੀ ਸਕੂਲ ਨੂੰ ਤਬਦੀਲ ਕਰਨ ਲਈ ਨਵੀਂ ਜ਼ਮੀਨ ਖਰੀਦਣ ਸਬੰਧੀ ਵਿਚਾਰ ਵਟਾਂਦਰਾ ਕੀਤਾ। ਕਾਰਜ ਸਾਧਕ ਕਮੇਟੀ ਮੈਂਬਰ ਭਗਵੰਤਪਾਲ ਸਿੰਘ ਸੱਚਰ ਨੇ ਤਜਵੀਜ਼ ਰੱਖੀ ਕਿ ਸਰਹੱਦੀ ਇਲਾਕਿਆਂ ਵਿੱਚ ਮਿਆਰੀ ਸਿੱਖਿਆ ਦੇ ਪ੍ਰਚਾਰ ਕਰਨ ਅਤੇ ਧਰਮ ਪਰਿਵਰਤਨ ਨੂੰ ਠੱਲ੍ਹ ਪਾਉਣ ਲਈ ਦੀਵਾਨ ਵੱਲੋਂ ਉਕਤ ਖੇਤਰ ਵਿੱਚ ਸਕੂਲ ਖੋਲ੍ਹੇ ਜਾਣ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਸਿੱਖੀ ਅਤੇ ਸਿੱਖਿਆ ਦੇ ਪ੍ਰਚਾਰ ਲਈ ਵਚਨਬੱਧ ਹੈ ਅਤੇ ਸਕੂਲਾਂ ਦਾ ਵਿਦਿਅਕ ਮਿਆਰ ਉਪਰ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਟਰੈਫਿਕ ਅਤੇ ਪਾਰਕਿੰਗ ਦੀ ਮੁਸ਼ਕਿਲ ਨੂੰ ਮੁੱਖ ਰੱਖਦਿਆਂ ਚੀਫ਼ ਖ਼ਾਲਸਾ ਦੀਵਾਨ ਦਾ ਮੁੱਖ ਦਫ਼ਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਭਗਵੰਤਪਾਲ ਸਿੰਘ ਸੱਚਰ ਨੇ ਪ੍ਰੋ. ਬਲਜਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਦੀਵਾਨ ਅਹੁਦੇਦਾਰਾਂ ‘ਤੇ ਲੱਗੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਮੰਗਿਆ। ਪ੍ਰਧਾਨ ਨਿੱਝਰ ਨੇ ਹਿੰਦੂ ਆਗੂ ਸੁਧੀਰ ਸੂਰੀ, ਜਿਸ ਦਾ ਬੀਤੇ ਦਿਨ ਕਤਲ ਕਰ ਦਿੱਤਾ ਗਿਆ ਸੀ, ਦੇ ਘਰ ਜਾਣ ਦੇ ਦੋਸ਼ ਨੂੰ ਬੇਬੁਨਿਆਦ ਦੱਸਦਿਆਂ ਸਪੱਸ਼ਟ ਕੀਤਾ ਕਿ ਉਹ ਸੁਧੀਰ ਸੂਰੀ ਦੇ ਘਰ ਕਦੇ ਵੀ ਨਹੀਂ ਗਏ। ਇਸੇ ਤਰ੍ਹਾਂ ਦੀਵਾਨ ਦੇ ਮੈਂਬਰ ਇੰਦਰਪ੍ਰੀਤ ਸਿੰਘ ਅਨੰਦ ਨੇ ਕਿਲ੍ਹਾ ਗੋਬਿੰਦਗੜ੍ਹ ਵਿਖੇ ਸ਼ਰਾਬ, ਮੀਟ ਅਤੇ ਨਾਚ ਦਾ ਪ੍ਰੋਗਰਾਮ ਕਰਵਾਉਣ ਦੇ ਲੱਗੇ ਦੋਸ਼ਾਂ ਨੂੰ ਖਾਰਜ ਕੀਤਾ। ਇਸ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਅਪੀਲ ਕੀਤੀ ਗਈ ਕਿ ਆਪਸੀ ਮੱਤਭੇਦ ਮਿਲ ਬੈਠ ਕੇ ਸੁਲਝਾਉਣੇ ਚਾਹੀਦੇ ਹਨ। ਮੀਟਿੰਗ ਵਿੱਚ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਤੇ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਸਮੇਤ 125 ਮੈਂਬਰ ਹਾਜ਼ਰ ਸਨ।

Advertisement
Advertisement