ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਆਤਿਸ਼ੀ ਵਾਲਮੀਕਿ ਮੰਦਰ ਵਿੱਚ ਨਤਮਸਤਕ

08:53 AM Oct 18, 2024 IST
ਵਾਲਮੀਕਿ ਮੰਦਰ ਵਿੱਚ ਪੂਜਾ ਕਰਦੀ ਹੋਈ ਮੁੱਖ ਮੰਤਰੀ ਆਤਿਸ਼ੀ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 17 ਅਕਤੂਬਰ
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਸਵੇਰੇ ਵਾਲਮੀਕਿ ਜੈਅੰਤੀ ਮੌਕੇ ਰਾਮਪੁਰੀ ਖੇਤਰ ਵਿੱਚ ਪੰਚਕੁਈਆਂ ਰੋਡ ਸਥਿਤ ਵਾਲਮੀਕਿ ਮੰਦਰ ਵਿੱਚ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਦਾ ਆਸ਼ੀਰਵਾਦ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਆਤਿਸ਼ੀ ਨੇ ਮੰਦਰ ਦੀ ਪਰਿਕਰਮਾ ਕੀਤੀ ਅਤੇ ਦਿੱਲੀ ਵਾਸੀਆਂ ਦੀ ਬਿਹਤਰੀ ਲਈ ਆਸ਼ੀਰਵਾਦ ਮੰਗਿਆ। ਇਸ ਮੌਕੇ ਉਨ੍ਹਾਂ ਦਿੱਲੀ ਵਾਸੀਆਂ ਨੂੰ ਵਾਲਮੀਕਿ ਜੈਅੰਤੀ ਦੀ ਵਧਾਈ ਵੀ ਦਿੱਤੀ। ਆਤਿਸ਼ੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਉਹ ਭਗਵਾਨ ਹਨ ਜਿਨ੍ਹਾਂ ਦੇ ਹੱਥ ਵਿੱਚ ਕਲਮ ਹੈ ਜੋ ਇਸ ਗੱਲ ਦਾ ਪ੍ਰਤੀਕ ਹੈ ਕਿ ਸਮਾਜ ਵਿੱਚ ਕੋਈ ਕਿੰਨਾ ਵੀ ਪਿੱਛੇ ਕਿਉਂ ਨਾ ਖੜ੍ਹ ਜਾਵੇ ਪਰ ਵਿੱਦਿਆ ਰਾਹੀਂ ਜ਼ਰੂਰ ਅੱਗੇ ਵੱਧ ਸਕਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਵਿੱਦਿਆ ਨੂੰ ਸਮਾਜ ਦੀ ਤਰੱਕੀ ਦਾ ਮਾਰਗ ਦੱਸਿਆ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਉਹ ਦਿੱਲੀ ਦੇ ਹਰ ਬੱਚੇ ਨੂੰ ਵਧੀਆ ਸਿੱਖਿਆ ਦੇ ਰਹੇ ਹਨ| ਕਿਉਂਕਿ ਸਿੱਖਿਆ ਸਮਾਜ ਦੀ ਤਰੱਕੀ ਦਾ ਸਭ ਤੋਂ ਵੱਡਾ ਸਾਧਨ ਹੈ। ਬੱਚੇ ਜਿੰਨੇ ਪੜ੍ਹੇ-ਲਿਖੇ ਹੋਣਗੇ, ਸਮਾਜ ਉਨੀ ਹੀ ਤਰੱਕੀ ਕਰੇਗਾ। ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਜੇਕਰ ਪੂਰੇ ਦੇਸ਼ ਵਿੱਚ ਇੱਕ ਸਰਕਾਰ ਕੰਮ ਕਰ ਰਹੀ ਹੈ ਤਾਂ ਉਹ ਦਿੱਲੀ ਸਰਕਾਰ ਹੈ। ਆਤਿਸ਼ੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੇ ਧਰਮ, ਸਮਾਨਤਾ ਅਤੇ ਮਾਨਵਤਾ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਂਦੇ ਹੋਏ ਇੱਕ ਪੜ੍ਹੇ-ਲਿਖੇ ਅਤੇ ਵਿਕਸਤ ਭਾਰਤ ਦਾ ਨਿਰਮਾਣ ਕਰਾਂਗੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ ’ਤੇ ਚੱਲ ਕੇ ਲੋਕਾਂ ਦੀ ਭਲਾਈ ਕਰਨੀ ਚਾਹੀਦੀ ਹੈ। ਆਤਿਸ਼ੀ ਨੇ ਮੰਦਰ ਵਿੱਚ ਸ਼ਰਧਾਲੂਆਂ ਨੂੰ ਲੰਗਰ ਵੀ ਵਰਤਾਇਆ।

Advertisement

Advertisement