ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ

03:34 PM Jan 06, 2025 IST
ਗੁਰੁਦਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ।

ਜਗਮੋਹਨ ਸਿੰਘ
ਰੂਪਨਗਰ, 6 ਜਨਵਰੀ
ਇੱਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ।

Advertisement

ਰੂਪਨਗਰ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਲੋਕਾਂ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ, ‘‘ਗੁਰੂ ਗੋਬੰਦ ਸਿੰਘ ਜੀ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਇਸ ਪਵਿੱਤਰ ਦਿਹਾੜੇ ’ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਗੁਰੂ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ।’’
ਸ੍ਰੀ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰੇਕ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰੇਕ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ, ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

Advertisement

Advertisement