For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਖੜ, ਸੁਖਬੀਰ ਤੇ ਰਾਜਾ ਵੜਿੰਗ ਨੂੰ ਪੰਜਾਬ ਦੇ ਮੁੱਦਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ

01:41 PM Oct 08, 2023 IST
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਖੜ  ਸੁਖਬੀਰ ਤੇ ਰਾਜਾ ਵੜਿੰਗ ਨੂੰ ਪੰਜਾਬ ਦੇ ਮੁੱਦਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ
ਫਾਈਲ ਫੋਟੋ।
Advertisement

ਸੰਜੀਵ ਸਿੰਘ ਬਰਿਆਣਾ
ਚੰਡੀਗੜ੍ਹ, 8 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਾਂ ਨੂੰ ਸੂਬੇ ਨੂੰ ਦਰਪੇਸ਼ ਵੱਖ ਵੱਖ ਮੁੱਦਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ, ‘‘ਮੈਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਖੁੱਲ੍ਹਾ ਸੱਦਾ ਦਿੰਦਾ ਹਾਂ ਕਿ ਉਹ ਵੱਖ ਵੱਖ ਮੁੱਦਿਆਂ ’ਤੇ ਨਿੱਤ ਖਹਬਿੜਨ ਦੀ ਥਾਂ ਮੀਡੀਆ ਤੇ ਪੰਜਾਬ ਦੇ ਲੋਕਾਂ ਸਾਹਮਣੇ ਉਨ੍ਹਾਂ ਨਾਲ ਖੁੱਲ੍ਹੀ ਬਹਿਸ ਕਰਨ।’’ ਮਾਨ ਨੇ ਐਕਸ ’ਤੇ ਇਕ ਪੋਸਟ ਵਿੱਚ ਲਿਖਿਆ, ‘‘ਆਉ ਬਹਿਸ ਕਰੀਏ ਕਿ ਪੰਜਾਬ ਨੂੰ ਕਿਸ ਨੇ ਲੁੱਟਿਆ ਅਤੇ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜ਼ੇ, ਟੌਲ ਪਲਾਜ਼ਿਆਂ, ਜਵਾਨੀ, ਕਿਸਾਨਾਂ, ਕਾਰੋਬਾਰੀਆਂ, ਦੁਕਾਨਦਾਰਾਂ ਤੇ ਨਹਿਰਾਂ ਦੇ ਪਾਣੀਆਂ ਬਾਰੇ...ਆਓ ਲਾਈਵ ਵਿਚਾਰ ਚਰਚਾ ਕਰੀਏ। ਪਹਿਲੀ ਨਵੰਬਰ ਨੂੰ ਪੰਜਾਬ ਦਵਿਸ ਹੈ, ਜੋ ਇਸ ਕੰਮ ਲਈ ਬਿਲਕੁਲ ਢੁੱਕਵਾਂ ਹੈ। ਤੁਹਾਨੂੰ ਆਪਣੀਆਂ ਦਲੀਲਾਂ ਰੱਖਣ ਲਈ ਵਾਧੂ ਸਮਾਂ ਮਿਲ ਜਾਵੇਗਾ। ਮੈਂ ਪਹਿਲਾਂ ਹੀ ਪੂਰੀ ਤਰ੍ਹਾਂ ਤਿਆਰ ਹਾਂ।’’ ਉਧਰ ਸੁਨੀਲ ਜਾਖੜ ਨੇ ਮਾਨ ਦੇ ਸੁਨੇਹੇ ਦੇ ਜਵਾਬ ਵਿੱਚ ਐਕਸ ’ਤੇ ਇਕ ਪੋਸਟ ਵਿੱਚ ਕਿਹਾ, ‘‘ਅਸੀਂ ਬਹਿਸ ਲਈ ਕਿਸੇ ਵੀ ਵੇਲੇ ਤਿਆਰ ਹਾਂ। ਹਾਲਾਂਕਿ, ਪਹਿਲਾਂ ਜਵਾਬ ਦਿਓ ਕਿ ਤੁਸੀਂ ਸਿਆਸੀ ਮਜਬੂਰੀਵੱਸ ਐੱਸਵਾਈਐੱਲ ਮੁੱਦੇ ’ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਿਉਂ ਕੀਤਾ?’’

Advertisement

Advertisement
Advertisement
Author Image

Advertisement