ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਨਾਲ ਗੁਰਦੁਆਰਾ ਅੰਬ ਸਾਹਿਬ ’ਚ ਨਤਮਸਤਕ ਹੋਏ
03:39 PM Mar 16, 2024 IST
ਦਰਸ਼ਨ ਸਿੰਘ ਸੋਢੀ
ਮੁਹਾਲੀ, 16 ਮਾਰਚ
ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਅੱਜ ਇਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐੱਸਐੱਸਪੀ ਸੰਦੀਪ ਗਰਗ ਅਤੇ ਡੀਐੱਸਪੀ ਹਰਸਿਮਰਨ ਸਿੰਘ ਬੱਲ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਦੂਜੀ ਵਾਰ ਇਤਿਹਾਸ ਸਿਰਜਿਆ ਜਾਵੇਗਾ। ਉਨ੍ਹਾਂ ਚੋਣਾਂ ਦੌਰਾਨ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਭਾਵੇਂ ਸਾਰੀਆਂ ਪਾਰਟੀਆਂ ਦੀਆਂ ਰੈਲੀਆਂ ਵਿੱਚ ਜਾਣ ਪਰ ਵੋਟ ਆਪਣੀ ਮਰਜ਼ੀ ਨਾਲ ਚੰਗੇ ਉਮੀਦਵਾਰ ਨੂੰ ਪਾਉਣ। ਪਿਛਲੇ ਦੋ ਸਾਲਾਂ ਵਿੱਚ ਰਿਕਾਰਡ ਤੋੜ ਵਿਕਾਸ ਹੋਇਆ ਹੈ ਅਤੇ ਉਹ ਵਿਕਾਸ ਦੇ ਨਾਂ ’ਤੇ ਹੀ ਵੋਟਾਂ ਮੰਗਣ ਲਈ ਲੋਕਾਂ ਕੋਲ ਜਾਣਗੇ।
Advertisement
Advertisement