For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘੱਗਰ ਦਰਿਆ ਦਾ ਦੌਰਾ

08:17 AM Jun 19, 2024 IST
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘੱਗਰ ਦਰਿਆ ਦਾ ਦੌਰਾ
ਘੱਗਰ ਦਰਿਆ ਦਾ ਮੁਆਇਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

ਗੁਰਦੀਪ ਸਿੰਘ ਲਾਲੀ/ਕਰਮਵੀਰ ਸਿੰਘ ਸੈਣੀ
ਸੰਗਰੂਰ/ਮੂਨਕ, 18 ਜੂਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਘੱਗਰ ਦਰਿਆ ਦੀਆਂ ਸਮੱਸਿਆਵਾਂ ਸਬੰਧੀ ਮਕੋਰੜ ਸਾਹਿਬ ਦੇ ਗੁਰਦੁਆਰੇ ਵਿੱਚ ਪਹੁੰਚੇ। ਉਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ 75 ਸਾਲਾਂ ਦੀਆਂ ਪੈਦਾ ਕੀਤੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਸਾਨੂੰ ਸਮਾਂ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਯੋਗ ਵਿਅਕਤੀਆਂ ਨੂੰ ਬਿਨਾਂ ਰਿਸ਼ਵਤ ਤੋਂ ਹਜ਼ਾਰਾਂ ਨੌਕਰੀਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਭ੍ਰਿਸ਼ਟ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀ’ਜ਼ ਨਾਲ ਮੀਟਿੰਗ ਕਰਕੇ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਜਲ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਘੱਗਰ ਦਰਿਆ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਸ੍ਰੀ ਮਾਨ ਨੇ ਬਰਸਾਤੀ ਮੌਸਮ ਦੌਰਾਨ ਘੱਗਰ ਦਰਿਆ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਕੋਈ ਦਿੱਕਤ ਹੈ ਤਾਂ ਉਹ ਉਨ੍ਹਾਂ ਨਾਲ ਫੋਨ ’ਤੇ ਗੱਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਦੀ ਕਾਫ਼ੀ ਫ਼ਸਲ ਹਰ ਸਾਲ ਘੱਗਰ ਦਰਿਆ ਦੀ ਭੇਟ ਚੜ੍ਹਦੀ ਹੈ। ਇਸ ਵਾਰ ਫਸਲ ਖਰਾਬ ਨਾ ਹੋਵੇ, ਇਸ ਸਬੰਧੀ ਉਪਰਾਲੇ ਕੀਤੇ ਜਾਣਗੇ। ਸ੍ਰੀ ਮਾਨ ਨੇ ਕਿਹਾ ਕਿ ਆਉਂਦੇ ਦੋ ਮਹੀਨਿਆਂ ਵਿੱਚ ਪਿੰਡਾਂ ਦੇ ਜ਼ੋਨ ਬਣਾ ਕੇ ਗੁਰੂਘਰਾਂ ਦੇ ਸਪੀਕਰਾਂ ਵਿੱਚ ਮੁਨਿਆਦੀ ਕਰਵਾ ਕੇ ਹਰ ਕੰਮ ਹਰ ਜ਼ਿਲ੍ਹਾ, ਤਹਿਸੀਲ ਪ੍ਰਸ਼ਾਸਨ ਆ ਕੇ ਮੌਕੇ ’ਤੇ ਕਰੇਗਾ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਹ ਮੌਕੇ ਪਿੰਡ ਬੰਗਾ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਸਾਲ ਨੁਕਸਾਨੀ ਫਸਲ ਦਾ ਮੁਆਵਜ਼ਾ ਨਹੀਂ ਮਿਲਿਆ। ਇਸ ਮੌਕੇ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਹਲਕੇ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਹਲਕੇ ਦੀਆਂ ਮੰਗਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਅਮਨਦੀਪ ਸਿੰਘ ਪੰਜਾਬੀ, ਚੀਫ ਸੈਕਟਰੀ ਹਿਮਾਂਸ਼ੂ ਜੈਨ, ਬਲਕਾਰ ਸਿੰਘ ਭੂਟਾਲ ਪੀਐੱਸਓ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐੱਸਐੱਸਪੀ ਸੰਗਰੂਰ, ਐੱਸਡੀਐੱਮ ਸੂਬਾ ਸਿੰਘ ਮੂਨਕ ,ਡੀਐੱਸਪੀ ਪਰਮਿੰਦਰ ਸਿੰਘ ਮੂਨਕ ਮੌਜੂਦ ਸਨ।

Advertisement

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਅੱਜ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੂਡੀਆਂ (ਮੂਨਕ) ਨੇ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਹ ਪਰਿਵਾਰ ਨੂੰ ਪਹਿਲਾਂ ਇਹ ਚੈੱਕ ਨਹੀਂ ਸੌਂਪ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿੱਕਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਇਸ ਬਹਾਦਰ ਯੋਧੇ ਦੇ ਵਡਮੁੱਲੇ ਯੋਗਦਾਨ ਨੂੰ ਸਿਜਦਾ ਹੈ।

Advertisement
Author Image

sukhwinder singh

View all posts

Advertisement
Advertisement
×