ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ’ਚ ਸੁਧਾਰ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ
03:43 PM Sep 29, 2024 IST
ਦਰਸ਼ਨ ਸਿੰਘ ਸੋਢੀ
ਮੁਹਾਲੀ, 29 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਇੱਥੋਂ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ ਹਾਲੇ ਕੁੱਝ ਦਿਨ ਉਨ੍ਹਾਂ ਨੂੰ ਬੈੱਡ ਰੈਸਟ ਕਰਨ ਦੀ ਸਲਾਹ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਚੀਮਾ, ਸਿੱਖਿਆ ਮੰਤਰੀ ਹਰਜੋਤ ਬੈਂਸ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ।
Advertisement
Advertisement