For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

10:38 AM Sep 30, 2024 IST
ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 29 ਸਤੰਬਰ
ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਮਗਰੋਂ ਅੱਜ ਬਾਅਦ ਦੁਪਹਿਰ ਡਾਕਟਰਾਂ ਨੇ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਬੁੱਧਵਾਰ ਰਾਤ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਫੋਰਟਿਸ ਦੀ ਤੀਜੀ ਮੰਜ਼ਿਲ ’ਤੇ ਆਈਸੀਯੂ ਮੈਡੀਕਲ ਵਾਰਡ ਵਿੱਚ ਦਾਖ਼ਲ ਸਨ।
ਮੁੱਖ ਮੰਤਰੀ ਬਾਅਦ ਦੁਪਹਿਰ ਕਰੀਬ ਪੌਣੇ ਤਿੰਨ ਵਜੇ ਆਪਣੇ ਓਐੱਸਡੀ ਰਾਜਬੀਰ ਸਿੰਘ ਨਾਲ ਘਰ ਪਹੁੰਚੇ। ਹਾਲਾਂਕਿ ਡਾਕਟਰਾਂ ਨੇ ਭਗਵੰਤ ਮਾਨ ਨੂੰ ਕੁੱਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਪਰ ਸੂਤਰ ਦੱਸਦੇ ਹਨ ਕਿ ਮੁੱਖ ਮੰਤਰੀ ਨੇ ਅੱਜ ਸ਼ਾਮ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਪੀਕਰ ਕੁਲਤਾਰ ਸਿੰਘ ਸੰਸਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਵੀ ਹਸਪਤਾਲ ਵਿੱਚ ਭਗਵੰਤ ਮਾਨ ਦੀ ਖ਼ਬਰ-ਸਾਰ ਪੁੱਛੀ। ਫੋਰਟਿਸ ਹਸਪਤਾਲ ਦੇ ਕਾਰਡੀਓਲੌਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ. ਆਰ.ਕੇ. ਜਸਵਾਲ ਅਨੁਸਾਰ ਮੁੱਖ ਮੰਤਰੀ ਦਾ ਸਰੀਰ ਪੂਰੀ ਤਰ੍ਹਾਂ ਸਥਿਰ ਹੈ। ਲੈਪਟੋਸਪਾਇਰੋਸਿਸ ਲਈ ਉਨ੍ਹਾਂ ਦੇ ਖੂਨ ਦੇ ਨਮੂਨੇ ਪਾਜ਼ੇਟਿਵ ਆਏ ਹਨ। ਬੀਤੇ ਦਿਨ ਮੁੱਖ ਮੰਤਰੀ ਦੇ ਦਿਲ ਨਾਲ ਸਬੰਧਤ ਕੁਝ ਜ਼ਰੂਰੀ ਟੈੱਸਟ ਵੀ ਕੀਤੇ ਸਨ, ਜਿਨ੍ਹਾਂ ਦੀ ਰਿਪੋਰਟ ਵੀ ਸਹੀ ਆਈ ਹੈ।

Advertisement

ਸੰਧਵਾਂ ਨੇ ਸੁਰੱਖਿਆ ਵਧਾਉਣ ਦੀ ਗੱਲ ਟਾਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਸਵਾਂ ਨੇ ਵੀ ਮੁੱਖ ਮੰਤਰੀ ਦੀ ਸਿਹਤ ਠੀਕ ਹੋਣ ਦੀ ਪੁਸ਼ਟੀ ਕੀਤੀ ਹੈ। ਹਸਪਤਾਲ ਦੇ ਬਾਹਰ ਜਦੋਂ ਸੰਧਵਾਂ ਤੋਂ ਬੀਤੇ ਦਿਨੀਂ ਅਚਾਨਕ ਉਨ੍ਹਾਂ ਦੀ ਸੁਰੱਖਿਆ ਵਧਾਉਣ ਮਗਰੋਂ ਕੋਈ ਅਹਿਮ ਜ਼ਿੰਮੇਵਾਰੀ ਸੰਭਾਲਣ ਦੀ ਛਿੜੀ ਚਰਚਾ ਬਾਰੇ ਪੁੱਛਿਆ ਗਿਆ ਤਾਂ ਉਹ ਹਾਸੇ ਵਿੱਚ ਗੱਲ ਨੂੰ ਟਾਲਦਿਆਂ ਇਹ ਕਹਿ ਕੇ ਅੱਗੇ ਵਧ ਗਏ ਕਿ ‘ਤੁਹਾਨੂੰ ਮੀਡੀਆ ਨੂੰ ਵੱਧ ਪਤਾ ਹੋਵੇਗਾ। ਮੈਨੂੰ ਤਾਂ ਅਜਿਹੀ ਕਿਸੇ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ।’

Advertisement

ਮੁੱਖ ਮੰਤਰੀ ਨੇ ਹਸਪਤਾਲ ’ਚ ਵੀ ਦਫ਼ਤਰੀ ਕੰਮ ਕੀਤਾ: ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੂਰੀ ਤਰ੍ਹਾਂ ਠੀਕ ਹਨ ਅਤੇ ਚੜ੍ਹਦੀ ਕਲਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਇਹ ਲੋਕਾਂ ਖ਼ਾਸ ਕਰਕੇ ਸਿਆਸੀ ਵਿਰੋਧੀਆਂ ਦਾ ਭੁਲੇਖਾ ਹੈ ਕਿ ਮੁੱਖ ਮੰਤਰੀ ਬਿਮਾਰ ਹਨ ਪਰ ਸੱਚਾਈ ਇਹ ਹੈ ਕਿ ਉਨ੍ਹਾਂ ਨੇ ਹਸਪਤਾਲ ’ਚੋਂ ਵੀ ਆਮ ਵਾਂਗ ਦਫ਼ਤਰੀ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਕਈ ਸਰਕਾਰੀ ਫਾਈਲਾਂ ਨੂੰ ਹਸਪਤਾਲ ਵਿੱਚ ਮੰਗਵਾ ਕੇ ਕਲੀਅਰ ਕੀਤਾ ਹੈ, ਜਿਸ ਤੋਂ ਬਾਕੀਆਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ।

Advertisement
Author Image

sukhwinder singh

View all posts

Advertisement