ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦੀ ਦਿਹਾੜੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਲਹਿਰਾਉਣਗੇ ਤਿਰੰਗਾ

07:55 AM Aug 08, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 7 ਅਗਸਤ
ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ’ਤੇ ਜਲੰਧਰ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣਗੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਵੱਲੋਂ ਰੂਪਨਗਰ ਵਿੱਚ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਟਿਆਲਾ, ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਫਾਜ਼ਿਲਕਾ, ਡਾ. ਬਲਜੀਤ ਕੌਰ ਵੱਲੋਂ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਵੱਲੋਂ ਤਰਨ ਤਾਰਨ, ਡਾ. ਬਲਬੀਰ ਸਿੰਘ ਵੱਲੋਂ ਸੰਗਰੂਰ, ਬ੍ਰਮ ਸ਼ੰਕਰ ਜਿੰਪਾ ਵੱਲੋਂ ਪਠਾਨਕੋਟ, ਲਾਲ ਚੰਦ ਕਟਾਰੂਚੱਕ ਵੱਲੋਂ ਗੁਰਦਾਸਪੁਰ, ਲਾਲਜੀਤ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ, ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ, ਹਰਭਜਨ ਸਿੰਘ ਈਟੀਓ ਵੱਲੋਂ ਮੋਗਾ ਵਿੱਚ ਝੰਡਾ ਲਹਿਰਾਇਆ ਜਾਵੇਗਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਮਾਨਸਾ, ਅਨਮੋਲ ਗਗਨ ਮਾਨ ਵੱਲੋਂ ਨਵਾਂਸ਼ਹਿਰ, ਬਲਕਾਰ ਸਿੰਘ ਵੱਲੋਂ ਲੁਧਿਆਣਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਇਆ ਜਾਵੇਗਾ।

Advertisement

Advertisement
Advertisement