For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਸ੍ਰੀ ਦੇਵੀ ਤਲਾਬ ਮੰਦਰ ਪੁੱਜੇ

06:54 AM Jul 26, 2024 IST
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਸ੍ਰੀ ਦੇਵੀ ਤਲਾਬ ਮੰਦਰ ਪੁੱਜੇ
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮੰਦਰ ਕਮੈਟੀ ਦੇ ਪ੍ਰਬੰਧਕਾਂ ਨਾਲ।-ਫੋਟੋ: ਮਲਕੀਅਤ ਸਿੰੰਘ
Advertisement

ਪੱਤਰ ਪ੍ਰੇਰਕ
ਜਲੰਧਰ, 25 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਜਲੰਧਰ ਦੇ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਸਿਰ ਝੁਕਾ ਕੇ ਪੰਜਾਬ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਦਾ ਮਾਤਾ ਤ੍ਰਿਪੁਰਾ ਮਾਲਿਨੀ ਧਾਮ ਪਹੁੰਚਣ ’ਤੇ ਮੰਦਰ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਮੰਦਰ ਕਮੇਟੀ ਦੇ ਮੈਨੇਜਰ ਅਤੇ ਖਜ਼ਾਨਚੀ ਪਰਵਿੰਦਰ ਬਹਿਲ ਨੇ ਡਾ. ਗੁਰਪ੍ਰੀਤ ਕੌਰ ਦਾ ਸਨਮਾਨ ਕੀਤਾ। ਇਸ ਦੌਰਾਨ ਉਦਯੋਗਪਤੀ ਸ਼ੀਤਲ ਵਿੱਜ ਦੇ ਪੁੱਤਰ ਅਭਿਸ਼ੇਕ ਵਿਜ ਨੇ ਵੀ ਮੰਦਰ ਵਿੱਚ ਦੇਵੀ ਦੇ ਦਰਸ਼ਨ ਕਰਨ ਉਪਰੰਤ ਮੰਦਰ ਦੇ ਪੁਜਾਰੀਆਂ ਅਤੇ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×