ਮੁੱਖ ਮੰਤਰੀ ਨੇ ਅੱਜ ਕੈਬਨਿਟ ਮੀਟਿੰਗ ਸੱਦੀ
06:29 AM Apr 03, 2025 IST
ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਅਪਰੈਲ ਨੂੰ ਪੰਜਾਬ ਕੈਬਿਨਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਸਵੇਰੇ 10.40 ’ਤੇ ਸ਼ੁਰੂ ਹੋਵੇਗੀ। ਸੂਤਰਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਪੰਜਾਬ ਵਿਚਲੀਆਂ ਨਗਰ ਸੁਧਾਰ ਟਰੱਸਟਾਂ ਦੀਆਂ ਜਾਇਦਾਦਾਂ ਨਾਲ ਸਬੰਧਤ ਮਾਮਲਿਆਂ ਦੇ ਨਿਬੇੜੇ ਲਈ ਇਕਮੁਸ਼ਤ ਨਿਪਟਾਰਾ ਸਕੀਮ (ਓਟੀਐੱਸ) ਲਿਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ।
Advertisement
Advertisement