ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਵੱਲੋਂ ਬਾਜਵਾ ਦੇ ਬਿਆਨ ਦੀ ਆਲੋਚਨਾ

08:08 AM Oct 11, 2024 IST

ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਕਤੂਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੀਆਰ-126 ’ਤੇ ਬਾਜਵਾ ਦਾ ਬਿਆਨ ਪੂਰੀ ਤਰ੍ਹਾਂ ਗੈਰ-ਜ਼ਿੰਮੇਵਾਰਾਨਾ, ਬੇਬੁਨਿਆਦ ਅਤੇ ਗੁਮਰਾਹਕੁਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਵਾਰ-ਵਾਰ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਲੰਬੇ ਸਮੇਂ ਤੱਕ ਚੱਲਣ ਵਾਲੀ ਕਿਸਮ (ਪੂਸਾ-44) ਦੇ ਮੁਕਾਬਲੇ ਪੀਆਰ-126 ਕਿਸਮ 20 ਤੋਂ 25 ਫ਼ੀਸਦੀ ਤੱਕ ਪਾਣੀ ਦੀ ਬੱਚਤ ਕਰਦੀ ਹੈ। ਇਸ ਵਿੱਚ ਪਰਾਲੀ ਦਾ ਬੋਝ (10 ਫ਼ੀਸਦ) ਘੱਟ ਹੈ, ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 25-40 ਦਿਨ ਦਾ ਵਧੇਰੇ ਸਮਾਂ ਮਿਲਦਾ ਹੈ ਅਤੇ ਖੇਤੀ ਲਾਗਤ ਵਿੱਚ 5000 ਰੁਪਏ ਪ੍ਰਤੀ ਏਕੜ ਬੱਚਤ ਹੁੰਦੀ ਹੈ। ਇਨ੍ਹਾਂ ਸਾਰੇ ਫਾਇਦਿਆਂ ਕਰਕੇ ਹੀ ਇਸ ਕਿਸਮ ਨੇ ਪਿਛਲੇ ਪੰਜ ਸਾਲਾਂ ਦੌਰਾਨ 13.9 ਤੋਂ 45.0 ਫੀਸਦੀ ਤੱਕ ਰਕਬਾ ਵਧਾਉਣ ਦੇ ਨਾਲ-ਨਾਲ ਸੂਬੇ ਦੇ ਕਿਸਾਨਾਂ ਵਿੱਚ ਵਧੇਰੇ ਪ੍ਰਸਿੱਧੀ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਝੋਨੇ ਦੀ ਕਿਸਮ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ’ਤੇ ਦੇਰ ਰਾਤ ਮੁੱਖ ਮੰਤਰੀ ਨੇ ਮੋੜਵਾਂ ਜਵਾਬ ਦਿੱਤਾ ਹੈ।

Advertisement

Advertisement