ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਨਾਕਾਮ: ਸੁਖਬੀਰ

08:40 AM Oct 19, 2023 IST
ਨਵੀਂ ਦਿੱਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ।

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ’ਚੋਂ ਨਸ਼ਾ ਖ਼ਤਮ ਕਰਨ ਵਿੱਚ ਫੇਲ੍ਹ ਹੋਣ ਮਗਰੋਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਰਬਾਰ ਸਾਹਿਬ ’ਚ ਅਰਦਾਸ ਕਰਨ ਦੀ ਸਰਕਾਰੀ ਖਰਚੇ ’ਤੇ ਇਸ਼ਤਿਹਾਰਬਾਜ਼ੀ ਕਰ ਰਹੇ ਹਨ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਇਸ ਤਰ੍ਹਾਂ ਕਰ ਕੇ ਦੋਸ਼ਮੁਕਤ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਇਸ ਕਰ ਕੇ ਜ਼ਿਆਦਾ ਵੱਧ ਗਿਆ ਹੈ ਕਿਉਂਕਿ ‘ਆਪ’ ਵਿਧਾਇਕ ਡਰੱਗ ਮਾਫੀਆ ਤੋਂ ਮਹੀਨਾ ਲੈ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਅਫ਼ਸਰਾਂ ਨੂੰ ਨਸ਼ਾ ਕਾਰੋਬਾਰ ਦੇ ਸਰਗਨਿਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਨਸ਼ੇ ਦੀ ਹੋਮ ਡਲਿਵਰੀ ਹੋ ਰਹੀ ਹੈ। ਮੁੱਖ ਮੰਤਰੀ ਆਪਣੀਆਂ ਅਸਫ਼ਲਤਾਵਾਂ ’ਤੇ ਪਰਦਾ ਪਾਉਣ ਲਈ ਇਸ ਤਰ੍ਹਾਂ ਦੇ ਸਟੰਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਉਸ ਬਿਆਨ ’ਤੇ ਚੁੱਪ ਕਿਉਂ ਹਨ ਜਿਸ ’ਚ ਉਨ੍ਹਾਂ ਨੇ ਐੱਸਵਾਈਐੱਲ ਦੇ ਪਾਣੀਆਂ ’ਤੇ ਹਰਿਆਣਾ ਦੇ ਹੱਕ ਨੂੰ ਵਾਜਬ ਠਹਿਰਾਇਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਗਵੰਤ ਮਾਨ ਅਸਲ ਵਿੱਚ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੀ ਸਾਜਿਸ਼ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਰਲੇ ਹੋਏ ਹਨ।

Advertisement

Advertisement