ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭ੍ਰਿਸ਼ਟਾਚਾਰੀ ਆਗੂਆਂ ਨਾਲ ਚੋਣ ਪ੍ਰਚਾਰ ਕਰ ਰਹੇ ਨੇ ਮੁੱਖ ਮੰਤਰੀ: ਸਿੱਧੂ

07:46 AM May 08, 2024 IST

ਪੱਤਰ ਪ੍ਰੇਰਕ
ਮਾਨਸਾ, 7 ਮਈ
ਬਠਿੰਡਾ ਲੋਕ ਸਭਾ ਹਲਕਾ ਤੋਂ ਕਾਂਗਰਸ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੇ ਪਿੰਡ ਨੰਗਲ ਕਲਾਂ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਜਿਸ ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਲਾ ਕੇ ਜੇਲ੍ਹ ਭੇਜਿਆ ਸੀ, ਉਸੇ ਮੰਤਰੀ ਨਾਲ ਹੁਣ ਭਗਵੰਤ ਮਾਨ ਚੋਣ ਰੈਲੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਬਠਿੰਡਾ ਦੇ ਰੋਡ ਸ਼ੋਅ ਦੌਰਾਨ ਭ੍ਰਿਸ਼ਟਾਚਾਰ ਮਾਮਲੇ ’ਚ ਜੇਲ੍ਹ ਜਾਣ ਵਾਲੇ ਬਠਿੰਡਾ (ਦਿਹਾਤੀ) ਦੇ ਵਿਧਾਇਕ ਅਮਿਤ ਰਤਨ ਵੀ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹਾ ਸਿਰਫ਼ ਲੋਕਾਂ ਦੇ ਅੱਖੀਂ ਘੱਟਾ ਪਾਉਣ ਲਈ ਕੀਤਾ ਗਿਆ। ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਦਾ ਦੋਗਲਾ ਚਿਹਰਾ ਲੋਕਾਂ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੋਸ਼ ਲਗਾ ਕੇ ਮੰਤਰੀ ਤੇ ਵਿਧਾਇਕ ਨੂੰ ਅੰਦਰ ਭੇਜਿਆ ਤੇ ਹੁਣ ਉਨ੍ਹਾਂ ਨਾਲ ਹੀ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੁੱਟਕਲਿਆਂ ਵਾਲੀ ਇਸ ਸਰਕਾਰ ਨੇ ਪੰਜਾਬ ਨੂੰ ਵੀਹ ਸਾਲ ਪਿੱਛੇ ਧੱਕ
ਦਿੱਤਾ ਹੈ।
ਉਨ੍ਹਾਂ ਆਪਣੀ ਤਕਰੀਰ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਮਹਿਕਮਿਆਂ ’ਚੋਂ ਵੱਡੀ ਪੱਧਰ ’ਤੇ ਕਰਮਚਾਰੀ ਤੇ ਅਧਿਕਾਰੀ ਉਮਰ ਦੇ ਲਿਹਾਜ਼ ਨਾਲ ਸੇਵਾਮੁਕਤ ਹੋ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਸ ਗਿਣਤੀ ਅਨੁਸਾਰ ਬੇਰੁਜ਼ਗਾਰਾਂ ਨੂੰ ਭਰਤੀ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਹੁਤ ਸਮੱਸਿਆਵਾਂ ਹਨ ਤੇ ਸਭ ਤੋਂ ਵੱਡੀ ਸਮੱਸਿਆ ਹਸਪਤਾਲਾਂ ਦੀ ਹੈ। ਇਸ ਮੌਕੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਬਿਕਰਮ ਸਿੰਘ ਮੋਫ਼ਰ, ਲਛਮਣ ਸਿੰਘ ਤੇ ਪਰਮਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement