ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਤਕਨੀਕੀ ਸਿੱਖਿਆ ਨੂੰ ਹੁਲਾਰਾ ਦੇ ਰਹੇ ਨੇ ਮੁੱਖ ਮੰਤਰੀ: ਮੀਤ ਹੇਅਰ

07:12 AM Jun 21, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 20 ਜੂਨ
ਸੰਗਰੂਰ ਲੋਕ ਸਭ ਹਲਕੇ ਤੋਂ ਚੁਣੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਬਰਨਾਲਾ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਸੰਦੀਪ ਕੁਮਾਰ ਸਿੰਗਲਾ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਸੰਸਦ ਮੈਂਬਰ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ‘ਚ ਤਕਨੀਕੀ ਸਿੱਖਿਆ ਦੇ ਪੱਧਰ ਨੂੰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਤਿੰਨ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ’ਚ 180 ਸੀਟਾਂ ਹਨ।
ਸਰਕਾਰੀ ਕਾਲਜ ਬਡਬਰ ਵਿਖੇ ਇਲੈਕਟ੍ਰੀਕਲ ਇੰਜਨੀਅਰਿੰਗ, ਕੰਪਿਊਟਰ ਸਾਇੰਸ ਇੰਜੀਨੀਅਰਿੰਗ ਅਤੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਦੇ ਕੋਰਸ 2024-25 ਸੈਸ਼ਨ ਤੋਂ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਤਿੰਨ ਸਾਲਾਂ ਦੇ ਡਿਪਲੋਮਾ ਕੋਰਸਾਂ ’ਚ ਹਰ ਇੱਕ ਕੋਰਸ ’ਚ 60-60 ਸੀਟਾਂ ਪ੍ਰਵਾਨਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਿਵਲ ਇੰਜਨੀਅਰਿੰਗ ਅਤੇ ਮਕੈਨੀਕਲ ਇੰਜਨੀਅਰਿੰਗ ’ਚ ਵੀ ਤਿੰਨ ਸਾਲ ਡਿਪਲੋਮਾ ਕੋਰਸ ਕਰਵਾਏ ਜਾਂਦੇ ਹਨ।
ਪ੍ਰਿੰਸੀਪਲ ਸੰਦੀਪ ਕੁਮਾਰ ਸਿੰਗਲਾ ਨੇ ਕਿਹਾ ਕਿ ਡਿਪਲੋਮਾ ਕੋਰਸੇ ਦੇ ਪਹਿਲੇ ਸਾਲ ‘ਚ ਐਂਟਰੀ ਦਸਵੀਂ ਪਾਸ ਕਰਨ ਤੋਂ ਬਾਅਦ ਅਤੇ ਬਾਰ੍ਹਵੀਂ (ਸਾਇੰਸ ਜਾਂ ਵੋਕੇਸ਼ਨਲ ਵਿਸ਼ਾ ‘ਚ) ਜਾਂ 2 ਸਾਲ ਦੀ ਆਈਟੀਆਈ ਪਾਸ ਕਰਨ ਤੋਂ ਬਾਅਦ ਦਾਖਲਾ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ gpcbadbar.gov.in ਤੋਂ ਲਈ ਜਾ ਸਕਦੀ ਹੈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਸਿੰਗਲਾ ਤੋਂ ਇਲਾਵਾ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Advertisement

Advertisement