For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੇ ਹੱਥਾਂ ਵਿੱਚ ਖੇਡ ਰਹੇ ਹਨ ਮੁੱਖ ਮੰਤਰੀ: ਖਹਿਰਾ

06:31 AM Apr 28, 2024 IST
ਭਾਜਪਾ ਦੇ ਹੱਥਾਂ ਵਿੱਚ ਖੇਡ ਰਹੇ ਹਨ ਮੁੱਖ ਮੰਤਰੀ  ਖਹਿਰਾ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ।
Advertisement

ਸੀ. ਮਾਰਕੰਡਾ
ਤਪਾ ਮੰਡੀ, 27 ਅਪਰੈਲ
ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਇੱਥੇ ਯੂਥ ਆਗੂਆਂ ਨਾਲ ਨੁੱਕੜ ਮੀਟਿੰਗ ਕੀਤੀ ਜਿੱਥੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਾਲਾ ਢਿੱਲੋਂ ਨੇ ਯੂਥ ਵਰਕਰਾਂ ਦਾ ਸਵਾਗਤ ਕਰਦਿਆਂ ਪਾਰਟੀ ਦੀ ਜਿੱਤ ਲਈ ਦਿਨ-ਰਾਤ ਇੱਕ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਤੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਾਜਪਾ ਦੇ ਹੱਥਾਂ ਵਿੱਚ ਖੇਡ ਰਿਹਾ ਹੈ ਅਤੇ ਇਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਕਾਂਗਰਸ ਪਾਰਟੀ ਪੰਜਾਬ ਅੰਦਰ ਪਹਿਲਾਂ ਨਾਲੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰੇਗੀ ਅਤੇ ਲੋਕਾਂ ਨੇ ਕਾਂਗਰਸ ਪਾਰਟੀ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਨਿਰਮਲ ਸਿੰਘ ਧੌਲਾ ਦੇ ਪਾਰਟੀ ਵਿੱਚ ਆਉਣ ਤੋਂ ਬਾਅਦ ਹਲਕਾ ਭਦੌੜ ਵਿੱਚ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੀ ਪੰਜਾਬ ਅਤੇ ਕਿਸਾਨ ਵਿਰੋਧੀ ਕਰਾਰ ਦਿੱਤਾ।

Advertisement

Advertisement
Advertisement
Author Image

joginder kumar

View all posts

Advertisement