For the best experience, open
https://m.punjabitribuneonline.com
on your mobile browser.
Advertisement

ਸਾਬਕਾ ਮੇਅਰ ਦੀ ਧੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਖੱਟਰ

08:04 AM Mar 07, 2024 IST
ਸਾਬਕਾ ਮੇਅਰ ਦੀ ਧੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਖੱਟਰ
ਮਦਨ ਚੌਹਾਨ ਦੀ ਧੀ ਨੂੰ ਆਸ਼ੀਰਵਾਦ ਦੇਣ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ।
Advertisement

ਪੱਤਰ ਪ੍ਰੇਰਕ
ਯਮੁਨਾਨਗਰ, 6 ਮਾਰਚ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਆਸ਼ੀਰਵਾਦ ਪੈਲੇਸ ਵਿੱਚ ਸਾਬਕਾ ਮੇਅਰ ਮਦਨ ਚੌਹਾਨ ਦੀ ਧੀ ਨੀਲਿਆ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਉਸ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੇਅਰ ਮਦਨ ਚੌਹਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧੀ ਵਿਆਹ ਲਈ ਵਧਾਈ ਦਿੱਤੀ। ਸਮਾਗਮ ਵਿੱਚ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ, ਸਕੂਲ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ, ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸੈਣੀ, ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਤੇ ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ, ਐੱਸਪੀ ਗੰਗਾਰਾਮ ਪੂਨੀਆ, ਵਧੀਕ ਡਿਪਟੀ ਕਮਿਸ਼ਨਰ ਆਯੂਸ਼ ਸਿਨਹਾ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਆਦਿ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement