ਮੁੱਖ ਮੰਤਰੀ ਨੇ ਪੰਚਕੂਲਾ ’ਚ ਸੁਣੀ ‘ਮਨ ਕੀ ਬਾਤ’
07:51 AM Dec 30, 2024 IST
ਪੀਪੀ ਵਰਮਾ
ਕਾਲਕਾ, 29 ਦਸੰਬਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੁਰੂਕਸ਼ੇਤਰ ਵਿਚ ਮਲੇਰਿਆ ਰੋਕਥਾਮ ’ਤੇ ਕੀਤੇ ਗਏ ਕੰਮ ਨੂੰ ਪੂਰੇ ਦੇਸ਼ ਦੇ ਲੋਕਾਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਸੁਣਾਇਆ। ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਨੂੰ ਦੱਸਿਆ ਕਿ ਕੁਰੂਕਸ਼ੇਤਰ ਵੱਲੋਂ ਮਲੇਰੀਆ ਨੂੰ ਲੈ ਕੇ ਮਾਡਲ ਪੇਸ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਸੈਕਟਰ 9 ਪੰਚਕੂਲਾ ਵਿੱਚ ਪਾਰਟੀ ਕਾਰਕੁਨਾਂ ਨਾਲ ਪ੍ਰਧਾਨ ਮੰਤਰੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ। ਸ੍ਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 14 ਜਨਵਰੀ ਤੋਂ ਪ੍ਰਯਾਗਰਾਜ ਵਿਚ ਸ਼ੁਰੂ ਹੋਣ ਵਾਲੇ ਮਹਾਕੁੰਭ ਬਾਰੇ ਵੀ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ।
Advertisement
Advertisement