ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਮਾਨ ਨੂੰ ਅਸਤੀਫ਼ਾ ਦੇ ਦੇਣਾ ਚਾਹੀਦੈ: ਜੋਸ਼ੀ

09:29 AM Jun 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਰਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਨਹੀਂ ਬਲਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਸ੍ਰੀ ਜੋਸ਼ੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਅਨੁਸਾਰ ਭਾਜਪਾ ਦਾ ਵੋਟ ਫ਼ੀਸਦ 13 ਵਿੱਚੋਂ 12 ਲੋਕ ਸਭਾ ਹਲਕਿਆਂ ਵਿੱਚ ਵਧਿਆ ਹੈ ਜਦਕਿ ਸਿਰਫ਼ ਇੱਕ ਵਿੱਚ ਹੀ ਘਟਿਆ ਹੈ ਜਦੋਂਕਿ ‘ਆਪ’ ਦਾ ਵੋਟ ਫ਼ੀਸਦ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਘਟਿਆ ਹੈ। ਸੂਬੇ ਵਿੱਚ 13-0 ’ਤੇ ਜਿੱਤ ਦਾ ਦਾਅਵਾ ਕਰਨ ਵਾਲੀ ‘ਆਪ’ ਸਿਰਫ਼ ਤਿੰਨ ਸੀਟਾਂ ’ਤੇ ਹੀ ਜਿੱਤ ਹਾਸਲ ਕਰ ਸਕੀ ਹੈ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਨੈਤਿਕ ਹਾਰ ਹੈ। ਇਸ ਤੋਂ ਮਗਰੋਂ ਉਨ੍ਹਾਂ ਨੂੰ ਆਪਣਾ ਅਹੁਦਾ ਸੰਭਾਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਤੇ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸ੍ਰੀ ਜੋਸ਼ੀ ਨੇ ‘ਆਪ’ ਆਗੂਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਕਹਿ ਰਹੇ ਹਨ ਕਿ ਸ੍ਰੀ ਜਾਖੜ ਨੇ 4 ਜੂਨ ਦੇ ਨਤੀਜਿਆਂ ਤੋਂ ਕੁਝ ਨਹੀਂ ਸਿੱਖਿਆ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਸਿੱਖਣ ਦੀ ਲੋੜ ਹੈ।

Advertisement

Advertisement
Tags :
BJP PunjabPunjabi NewsVinit Joshi
Advertisement