ਮੁੱਖ ਮੰਤਰੀ ਵੱਲੋਂ ਐੱਸਸੀ ਵਿੰਗ ਨਾਲ ਮੀਟਿੰਗ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਜੁਲਾਈ
ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਐੱਸਸੀ ਵਿੰਗ ਨੂੰ ਭਰੋਸਾ ਦਿੱਤਾ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ। ਬੀਤੀ ਸ਼ਾਮ ਮੁੱਖ ਮੰਤਰੀ ਨਿਵਾਸ ਤੇ ਆਮ ਆਦਮੀ ਪਾਰਟੀ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਐੱਸਸੀ ਵਿੰਗ ਦੀ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਹੈ ਜਿਸ ਵਿੱਚ ਵਿੰਗ ਵੱਲੋਂ ਜਿੱਥੇ ਪਾਰਟੀ ਵੱਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਦੀ ਵਧਾਈ ਦਿੱਤੀ, ਉੱਥੇ ਹੀ ਪੰਜਾਬ ਵਿੱਚ ਦਲਿਤ ਸਮਾਜ ਸਬੰਧੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਤੇ ਦਲਿਤ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਐੱਸਸੀ ਵਿੰਗ ਦੇ ਉਪ ਪ੍ਰਧਾਨ ਰਵਿੰਦਰ ਹੰਸ ਨੇ ਦੱਸਿਆ ਕਿ ਮੁੱਖ ਮੰਤਰੀ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੁਹਿਰਦ ਹਨ ਅਤੇ ਉਨ੍ਹਾਂ ਵਲੋਂ ਇਹ ਭਰੋਸਾ ਦਿਤਾ ਗਿਆ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।