ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਨਾਇਬ ਸੈਣੀ ਗੁਰਦੁਆਰਾ ਨਾਢਾ ਸਾਹਿਬ ਨਤਮਸਤਕ

08:43 AM Mar 20, 2024 IST
ਗੁਰਦੁਆਰੇ ਵਿੱਚ ਨਤਮਸਤਕ ਹੁੰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।

ਪੀਪੀ ਵਰਮਾ
ਪੰਚਕੂਲਾ, 19 ਮਾਰਚ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਥੇ ਗੁਰਦੁਆਰਾ ਨਾਢਾ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਅੰਬਾਲਾ ਹਲਕੇ ਲਈ ਲੋਕ ਸਭਾ ਉਮੀਦਵਾਰ ਬੰਤੋ ਕਟਾਰੀਆ, ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਰਮਨੀਕ ਸਿੰਘ ਮਾਨ, ਗੁਰਦੁਆਰਾ ਨਾਢਾ ਸਾਹਿਬ ਦੇ ਮੈਨੇਜਰ ਪਰਮਜੀਤ ਸਿੰਘ, ਹਰਿਆਣਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਜਿੰਦਰ ਸਿੰਘ ਆਦਿ ਸ਼ਾਮਲ ਸਨ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਜਗਜੀਤ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾ ਭੇਟ ਕੀਤਾ। ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਰਮਨੀਕ ਸਿੰਘ ਮਾਨ ਨੇ ਮੁੱਖ ਮੰਤਰੀ ਨੂੰ ਕਿਰਪਾਨ ਭੇਟ ਕੀਤੀ। ਮੁੱਖ ਮੰਤਰੀ ਨੇ ਗੁਰਦੁਆਰਾ ਨਾਢਾ ਸਾਹਿਬ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਦੇ ਪ੍ਰਚਾਰ ਅਤੇ ਮੰਤਰੀ ਮੰਡਲ ਦੇ ਗਠਨ ਤੋਂ ਪਹਿਲਾਂ ਇੱਥੇ ਮੱਥਾ ਟੇਕਣ ਆਏ ਹਨ।

Advertisement

Advertisement