ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨਾਇਬ ਸੈਣੀ ਅਸਤੀਫ਼ਾ ਦੇਣ: ਮੇਵਾ ਸਿੰਘ

08:33 AM May 10, 2024 IST
ਘਿਸਰਪੜੀ ਵਿਚ ਵਿਧਾਇਕ ਮੇਵਾ ਸਿੰਘ ਤੇ ਭਾਰਤ ਗੁਪਤਾ ਦਾ ਸਵਾਗਤ ਕਰਦੇ ਹੋਏ ਪਿੰਡ ਵਾਸੀ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 9 ਮਈ
ਲਾਡਵਾ ਦੇ ਵਿਧਾਇਕ ਮੇਵਾ ਸਿੰਘ ਨੇ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਨੈਤਿਕਤਾ ਦੇ ਆਧਾਰ ’ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਭਾਜਪਾ ਸਰਕਾਰ ਦਾ ਸਮਰਥਨ ਘੱਟ ਗਿਆ ਹੈ। ਉਨ੍ਹਾਂ ਨੇ ‘ਇੰਡੀਆ’ ਗੱਠਜੋੜ ਦੇ ਤਹਿਤ ਕੁਰੂਕਸ਼ੇਤਰ ਤੋਂ ਲੋੋਕ ਸਭਾ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ ਦੇ ਲਈ ਬਾਬੈਨ ਖੇਤਰ ਦੇ ਕਈ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੁਰੂਕਸ਼ੇਤਰ ਲੋਕ ਸਭਾ ਉਮੀਦਵਾਰ ਦੇ ਪੁੱਤਰ ਭਾਰਤ ਗੁਪਤਾ ਵੀ ਮੌਜੂਦ ਸਨ। ਪਿੰਡ ਘਿਸਰਪੜੀ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਮੰਗ ਕੀਤੀ ਕਿ ਨਾਇਬ ਸਿੰਘ ਸੈਣੀ ਨੂੰ ਨੈਤਿਕਤਾ ਦੇ ਆਧਾਰ ’ਤੇ ਆਪਣੇ ਅਹੁਦੇ ਤੋਂ ਤੁਰੰਤ ਤਿਆਗ ਪੱਤਰ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਤਿਆਗ ਪੱਤਰ ਨਹੀਂ ਦਿੰਦੇ ਤਾਂ ਉਪ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰ ਨੂੰ ਬਰਖਾਸਤ ਕਰ ਰਾਸ਼ਟਰਪਤੀ ਰਾਜ ਲਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ। ਭਾਜਪਾ ਦੇ ਮੰਤਰੀਆਂ, ਸੰਸਦਾਂ ਤੇ ਵਿਧਾਇਕਾਂ ਨੂੰ ਪਿੰਡਾਂ ਵਿਚ ਨਹੀਂ ਵੜਨ ਦਿੱਤਾ ਜਾ ਰਿਹਾ। ਇਸੇ ਕਾਰਨ ਜਨ ਭਾਵਨਾਵਾਂ ਦਾ ਆਦਰ ਕਰਦੇ ਹੋਏ ਤਿੰਨ ਆਜ਼ਾਦ ਵਿਧਾਇਕਾਂ ਨੇ ਇਸ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਹੀ ਨਹੀਂ ਪੂਰੇ ਦੇਸ਼ ਵਿਚ ਭਾਜਪਾ ਵਿਰੋਧੀ ਲਹਿਰ ਚੱਲ ਰਹੀ ਹੈ। ਸੂਬੇ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ’ਤੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਭਾਰੀ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਕਾਂਗਰਸ ਭਾਰੀ ਬਹੁਮਤ ਹਾਸਲ ਕਰ ਸਰਕਾਰ ਬਣਾਏਗੀ। ਕੁਰੂਕਸ਼ੇਤਰ ਲੋਕ ਸਭਾ ਸੀਟ ’ਤੇ ਗੱਠਜੋੜ ਦੀ ਹਨੇਰੀ ਚੱਲ ਰਹੀ ਹੈ। ਲੋਕ ਭਾਜਪਾ ਨੂੰ ਨਫਰਤ ਕਰਨ ਲੱਗ ਪਏ ਹਨ ਕਿਉਂਕਿ ਭਾਜਪਾ ਝੂਠ ਦੀ ਦੁਕਾਨ ਬਣ ਗਈ ਹੈ। ਭਾਰਤ ਗੁਪਤਾ ਨੇ ਕਿਹਾ ਕਿ ਨਵੀਨ ਜਿੰਦਲ ਤੇ ਨਾਇਬ ਸਿੰਘ ਸੈਣੀ ਦੋਵੇਂ ਇਥੋਂ ਸੰਸਦ ਰਹੇ ਹਨ ਪਰ ਕਦੇ ਇਨ੍ਹਾਂ ਨੇ ਗਰੀਬਾਂ ਦੀ ਆਵਾਜ਼ ਸੰਸਦ ਵਿਚ ਨਹੀਂ ਉਠਾਈ। ਸਿਰਫ ਚੋਣਾਂ ਸਮੇਂ ਹੀ ਹੱਥ ਜੋੜ ਵੋਟ ਮੰਗਦੇ ਹਨ ਤੇ ਚੋਣਾਂ ਬਾਅਦ ਨਜ਼ਰ ਨਹੀਂ ਆਉਂਦੇ।

Advertisement

Advertisement
Advertisement