ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਨਾਲ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

07:15 AM Mar 28, 2024 IST

ਨਵੀਂ ਦਿੱਲੀ, 27 ਮਾਰਚ
ਭਾਜਪਾ ਨੇ ਅੱਜ ਹਰਿਆਣਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਕਰਨਾਲ ਤੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੈਦਾਨ ’ਚ ਉਤਾਰਿਆ ਹੈ। ਕਰਨਾਲ ਦੀ ਸੀਟ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਅਸਤੀਫ਼ਾ ਦੇਣ ਮਗਰੋਂ ਖਾਲੀ ਹੋਈ ਸੀ। ਸੈਣੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਖੱਟਰ ਦੀ ਥਾਂ ਅਹੁਦਾ ਸੰਭਾਲਿਆ ਸੀ। ਇਸ ਦੇ ਨਾਲ ਹੀ ਭਾਜਪਾ ਨੇ ਆਂਧਰਾ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕੀਤੀ ਹੈ।
ਇਸੇ ਤਰ੍ਹਾਂ ਭਾਜਪਾ ਨੇ ਮਹਾਰਾਸ਼ਟਰ ਦੀ ਅਮਰਾਵਤੀ ਸੰਸਦੀ ਸੀਟ ਤੋਂ ਆਜ਼ਾਦ ਲੋਕ ਸਭਾ ਮੈਂਬਰ ਨਵਨੀਤ ਰਾਣਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਰਾਣਾ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਮਰਾਵਤੀ ਤੋਂ ਸ਼ਿਵ ਸੈਨਾ ਦੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਆਨੰਦਰਾਓ ਅਦਸੁਲ ਨੂੰ ਹਰਾਇਆ ਸੀ। ਇਸੇ ਤਰ੍ਹਾਂ ਭਾਜਪਾ ਨੇ ਕਰਨਾਟਕ ਦੇ ਸਾਬਕਾ ਉਪ ਮੁੱਖ ਮੰਤਰੀ ਗੋਵਿੰਦ ਕਰਜੋਲ ਨੂੰ ਚਿਤਰਦੁਰਗਾ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਆਗੂ ਏ. ਨਰਾਇਣਸਵਾਮੀ ਨੇ 2019 ਦੀਆਂ ਆਮ ਚੋਣਾਂ ਵਿੱਚ ਚਿਤਰਦੁਰਗਾ ਸੰਸਦੀ ਸੀਟ ਜਿੱਤੀ ਸੀ। -ਪੀਟੀਆਈ

Advertisement

Advertisement
Advertisement