ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੂੰ ਮੇਰੇ ਤੋਂ ਡਰਨ ਦੀ ਲੋੜ ਨਹੀਂ: ਪੁਰੋਹਿਤ

08:00 AM Jul 27, 2024 IST
ਗਵਰਨਰ ਹਾਉੂਸ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ। -ਫੋਟੋ: ਪ੍ਰਦੀਪ ਤਿਵਾੜੀ

ਚਰਨਜੀਤ ਭੁੱਲਰ
ਚੰਡੀਗੜ੍ਹ, 26 ਜੁਲਾਈ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਬਾਰੇ ਕੀਤੀ ਟਿੱਪਣੀ ਦੇ ਜਵਾਬ ਵਿੱਚ ਕਿਹਾ ਕਿ ਉਹ ਸਰਹੱਦੀ ਸੂੁਬੇ ਦੇ ਰਾਜਪਾਲ ਵਜੋਂ ਆਪਣਾ ਸੰਵਿਧਾਨਕ ਫ਼ਰਜ਼ ਨਿਭਾ ਰਹੇ ਹਨ ਅਤੇ ਮੁੱਖ ਮੰਤਰੀ ਨੂੰ ਉਨ੍ਹਾਂ ਤੋਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਜਾਰੀ ਰੱਖਣਗੇ, ਭਾਵੇਂ ਇਹ ਕਿਸੇ ਨੂੰ ਪਸੰਦ ਆਵੇ ਜਾਂ ਨਾ ਆਵੇ।
ਰਾਜਪਾਲ ਨੇ ਕਿਹਾ, ‘‘ਮੁੱਖ ਮੰਤਰੀ ਨੂੰ ਮੈਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੇਰੇ ਨਾਲ ਕੀ ਸਮੱਸਿਆ ਹੈ।’’ ਚੇਤੇ ਰਹੇ ਕਿ ਰਾਜਪਾਲ ਨੇ ਸਰਹੱਦੀ ਜ਼ਿਲ੍ਹਿਆਂ ਦਾ ਤਿੰਨ ਦਿਨਾਂ ਦੌਰਾ ਹਾਲ ਹੀ ਵਿੱਚ ਖ਼ਤਮ ਕੀਤਾ ਹੈ ਅਤੇ ਇਸੇ ਦੌਰਾਨ ਮੁੱਖ ਮੰਤਰੀ ਨੇ ਮਾਝੇ ਤੇ ਦੁਆਬੇ ਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਇੱਕ ਮੀਟਿੰਗ ਜਲੰਧਰ ਵਿੱਚ ਕੀਤੀ ਸੀ। ਮੁੱਖ ਸਕੱਤਰ ਅਤੇ ਡੀਜੀਪੀ ਇਸ ਮੀਟਿੰਗ ਵਿੱਚ ਨਹੀਂ ਸਨ ਕਿਉਂਕਿ ਉਹ ਰਾਜਪਾਲ ਨਾਲ ਸਨ।
ਮੁੱਖ ਮੰਤਰੀ ਨੇ ਬੀਤੇ ਦਿਨ ਕਿਹਾ ਸੀ ਕਿ ਰਾਜਪਾਲ ਸੂਬੇ ਵਿੱਚ ਟਕਰਾਅ ਦਾ ਮਾਹੌਲ ਪੈਦਾ ਨਾ ਕਰਨ। ਰਾਜਪਾਲ ਨੂੰ ਪਿੰਡਾਂ ਦੇ ਦੌਰਿਆਂ ਦੀ ਥਾਂ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਨੇ ਚਾਹੀਦੇ ਹਨ, ਨਾ ਕਿ ਪਿੰਡਾਂ ਵਿੱਚ ਰੋਡ ਸ਼ੋਅ।
ਰਾਜਪਾਲ ਨੇ ਅੱਜ ਮੋੜਵੇਂ ਜਵਾਬ ਵਿੱਚ ਕਿਹਾ ਕਿ ਉਨ੍ਹਾਂ ਦੇ ਦੌਰਿਆਂ ਮੌਕੇ ਸਿਰਫ਼ ਮੁੱਖ ਸਕੱਤਰ ਤੇ ਡੀਜੀਪੀ ਨਾਲ ਹੁੰਦੇ ਹਨ ਪਰ ਇਹ ਗੱਲ ਮੁੱਖ ਮੰਤਰੀ ਨੂੰ ਪਸੰਦ ਨਹੀਂ ਹੈ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਆਪਣਾ ਅਸਤੀਫ਼ਾ ਵੀ ਇਸੇ ਕਰਕੇ ਦਿੱਤਾ ਸੀ ਕਿ ਸ਼ਾਇਦ ਮੁੱਖ ਮੰਤਰੀ ਮਾਨ ਉਨ੍ਹਾਂ ਨੂੰ ਪਸੰਦ ਨਹੀਂ ਕਰਦੇ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਉਨ੍ਹਾਂ ਨੂੰ ਕੋਈ ਗਿਲਾ ਨਹੀਂ ਹੈ। ਜਦੋਂ ਕਦੇ-ਕਦਾਈਂ ਮਿਲਦੇ ਨੇ, ਪਿਆਰ ਨਾਲ ਮਿਲਦੇ ਹਨ।
ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਸੂਬੇ ਦੇ ਹਿੱਤਾਂ ਦੇ ਮੱਦੇਨਜ਼ਰ ਰਾਜਪਾਲ ਨਾਲ ਸਬੰਧ ਸੁਖਾਵੇਂ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਲੰਘੇ ਦਿਨੀਂ ਰਾਜਪਾਲ ਨੂੰ ਹੈਲੀਕਾਪਟਰ ਦੀ ਪੇਸ਼ਕਸ਼ ਵੀ ਕੀਤੀ ਸੀ। ਅੱਜ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਸੜਕੀ ਰਸਤੇ ਸਫ਼ਰ ਕਰ ਕੇ ਜ਼ਮੀਨੀ ਹਕੀਕਤ ਦੇਖਣ ਦਾ ਮੌਕਾ ਮਿਲਦਾ ਹੈ। ਰਾਜਪਾਲ ਨੇ ਸੂਬੇ ਦੀਆਂ ਦਸ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਨਿਯੁਕਤੀ ਨਾ ਕੀਤੇ ਜਾਣ ਸਬੰਧੀ ਵੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ।

Advertisement

ਸਰਹੱਦੀ ਪਿੰਡਾਂ ’ਚ ਗਰਾਮ ਸੁਰੱਖਿਆ ਕਮੇਟੀਆਂ ਬਣਾਈਆਂ

ਰਾਜਪਾਲ ਨੇ ਕਿਹਾ ਕਿ ਸਿੱਖਿਆ ਅਦਾਰੇ ਐਡਹਾਕ ਵਾਈਸ ਚਾਂਸਲਰਾਂ ਨਾਲ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ਉਹ ਬਿੱਲ ਹੁਣ ਵਾਪਸ ਕਰ ਦਿੱਤਾ ਹੈ ਜਿਸ ਤਹਿਤ ਸੂਬਾ ਸਰਕਾਰ ਉਨ੍ਹਾਂ ਨੂੰ ਚਾਂਸਲਰ ਵਜੋਂ ਬਦਲਣਾ ਚਾਹੁੰਦੀ ਸੀ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ਵਿੱਚ ਉਨ੍ਹਾਂ ਨੇ 27 ਵੀਸੀ ਨਿਯੁਕਤ ਕੀਤੇ ਸਨ ਅਤੇ ਇਸ ਵਾਸਤੇ ਬਕਾਇਦਾ ਵਿਧੀ ਵਿਧਾਨ ਹੁੰਦਾ ਹੈ। ਮੁੱਖ ਮੰਤਰੀ ਚਾਹੇ ਆਪਣੇ ਮਿੱਤਰ ਸਟਾਲਿਨ ਨੂੰ ਪੁੱਛ ਲੈਣ। ਰਾਜਪਾਲ ਨੇ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਦੀ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੌਰਿਆਂ ਦੌਰਾਨ ਸਰਹੱਦੀ ਖੇਤਰ ਦੇ 15 ਕਿਲੋਮੀਟਰ ਵਿੱਚ ਪੈਂਦੇ ਪਿੰਡਾਂ ’ਚ ਗਰਾਮ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ। ਇਨ੍ਹਾਂ ਨੂੰ ਉਤਸ਼ਾਹ ਦੇਣ ਵਾਸਤੇ ਨਸ਼ਿਆਂ ਅਤੇ ਡਰੋਨਾਂ ਦੀ ਸੂਹ ਦੇਣ ਵਾਲਿਆਂ ਲਈ ਇਨਾਮ ਵੀ ਰੱਖੇ ਗਏ ਹਨ ਜਿਹੜੇ ਕਿ ਰਾਜਪਾਲ ਦੇ ਅਖ਼ਤਿਆਰੀ ਕੋਟੇ ਦੇ ਫ਼ੰਡਾਂ ਵਿੱਚੋਂ ਦਿੱਤੇ ਜਾਂਦੇ ਹਨ।

ਬਜਟ ਸੈਸ਼ਨ ਸਬੰਧੀ ਸਵਾਲ ਤੋਂ ਟਾਲਾ ਵੱਟਿਆ

ਰਾਜਪਾਲ ਨੇ ਬਜਟ ਸੈਸ਼ਨ ਸਬੰਧੀ ਸਵਾਲ ਦੇ ਜਵਾਬ ਤੋਂ ਟਾਲਾ ਵੱਟ ਲਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ’ਤੇ ਤਿੰਨ ਵਾਰ ਚੋਣ ਹਾਰਨ ਸਬੰਧੀ ਕੀਤੀ ਟਿੱਪਣੀ ਬਾਰੇ ਅੱਜ ਰਾਜਪਾਲ ਨੇ ਸਫ਼ਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਅੱਠ ਵਾਰ ਚੋਣ ਲੜੇ ਅਤੇ ਸਿਰਫ਼ ਤਿੰਨ ਵਾਰ ਹਾਰੇ ਹਨ ਜਦਕਿ 60 ਫ਼ੀਸਦੀ ਜਿੱਤ ਹਾਸਲ ਕੀਤੀ ਹੈ।

Advertisement

ਰਾਜਸਥਾਨ ਦਾ ਰਾਜਪਾਲ ਸੰਪਰਕ ’ਚ ਨਹੀਂ

ਇਹ ਪੁੱਛੇ ਜਾਣ ਕਿ ਰਾਜਸਥਾਨ ਦੇ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਿਉਂ ਨਹੀਂ ਕਰਦੇ, ਪੁਰੋਹਿਤ ਨੇ ਕਿਹਾ ਕਿ ਉਹ ਤਾਂ ਰਾਜਸਥਾਨ ਦੇ ਰਾਜਪਾਲ ਨਾਲ ਕਰੀਬ ਡੇਢ ਵਰ੍ਹੇ ਤੋਂ ਸੰਪਰਕ ਵਿੱਚ ਹੀ ਨਹੀਂ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਕੱਲ੍ਹ ਕਿਹਾ ਸੀ ਕਿ ਗੁਜਰਾਤ ਦੇ ਰਾਜਪਾਲ ਮੁੱਖ ਮੰਤਰੀ ਨੂੰ ਚਿੱਠੀਆਂ ਕਿਉਂ ਨਹੀਂ ਲਿਖਦੇ ਅਤੇ ਰਾਜਸਥਾਨ ਦੇ ਗਵਰਨਰ ਦੌਰੇ ਕਿਉਂ ਨਹੀਂ ਕਰਦੇ।

Advertisement
Advertisement