ਮੁੱਖ ਮੰਤਰੀ ਨੇ ਗੁਰਦੁਆਰਾ ਦੂਖ ਨਿਵਾਰਨ ਮੱਥਾ ਟੇਕਿਆ
05:09 PM Apr 13, 2025 IST
ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਅਪਰੈਲ
ਵਿਸਾਖੀ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਅੱਜ ਇੱਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਜਿਸ ਦੌਰਾਨ ਮੈਨੇਜਰ ਨਿਸ਼ਾਨ ਸਿੰਘ ਜਫਰਵਾਲ, ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਤੇ ਸਹਾਇਕ ਮੈਨੇਜਰ ਭਾਗ ਸਿੰਘ ਚੌਹਾਨ ਸਮੇਤ ਹੋਰਨਾਂ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਗੁਰਦੁਆਰਾ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ।
Advertisement
Advertisement