ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੇ ਆਸ਼ਾ ਵਰਕਰਾਂ ਦੇ ਮਸਲੇ ਹੱਲ ਕੀਤੇ: ਪੰਜੋਲਾ

06:11 AM Jul 02, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 1 ਜੁਲਾਈ
ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਆਗੂਆਂ ਨਾਲ ਸੂਬਾ ਪ੍ਰਧਾਨ ਪੰਜੋਲਾ ਤੇ ਜਨਰਲ ਸਕੱਤਰ ਕਸ਼ਮੀਰ ਕੌਰ ਦੀ ਅਗਵਾਈ ਵਿੱਚ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰ ਦੀ ਉਮਰ ਹੱਦ ਵਧਾ ਕੇ 62 ਸਾਲ ਕੀਤੀ ਗਈ ਤੇ ਜਿਹੜੀਆਂ 58 ਸਾਲ ਵਾਲੀਆਂ ਸੇਵਾਮੁਕਤ ਵਰਕਰਾਂ ਸਨ, ਨੂੰ ਮੁੜ ਬਹਾਲ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਤਨਖ਼ਾਹ ਵਿਚ ਇੱਕ ਹਜ਼ਾਰ ਰੁਪਏ ਮਹੀਨੇ ਦਾ ਵਾਧਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰ ਨੂੰ ਟੀਕਾਕਰਨ ਕਰਾਉਣ ਲਈ ਪਿੰਡਾਂ ਦੇ ਵਿੱਚ ਇੱਕ ਕਮਰਾ (ਆਸ਼ਾ ਸੈਂਟਰ) ਦਿੱਤੇ ਜਾਣਗੇ ਆਦਿ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਜਥੇਬੰਦੀ ਨੇ ਉਲੀਕੇ ਸਾਰੇ ਸੰਘਰਸ਼ ਮੁਲਤਵੀ ਕਰ ਦਿੱਤੇ ਹਨ। ਇਸ ਮੀਟਿੰਗ ਵਿੱਚ ਕਮਲਜੀਤ ਕੌਰ ਲੁਧਿਆਣਾ, ਨੀਤੂ ਬਾਲਾ, ਪੁਸ਼ਪਿੰਦਰ ਕੌਰ ਫਗਵਾੜਾ, ਰਾਜਵੰਤ ਕੌਰ ਨਲੀਨਾ ਕਲਾਂ, ਕੁਸਮ ਲਤਾ, ਰਾਜਵੰਤ ਕੌਰ, ਬਿਮਲੇਸ਼, ਸੰਤੋਸ਼, ਸੰਤੋਸ਼ ਸਹੋਤਾ, ਭਾਰਤੀ, ਸ਼ਾਰਧਾ, ਨੇਹਾ, ਰਜਨੀ, ਪੂਨਮ ਅਤੇ ਰਜਨੀ ਆਦਿ ਸ਼ਾਮਲ ਸਨ।

Advertisement

Advertisement
Advertisement