For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਵੱਲੋਂ ਛਠ ਦੀਆਂ ਤਿਆਰੀਆਂ ਦਾ ਜਾਇਜ਼ਾ

10:13 AM Nov 05, 2024 IST
ਮੁੱਖ ਮੰਤਰੀ ਵੱਲੋਂ ਛਠ ਦੀਆਂ ਤਿਆਰੀਆਂ ਦਾ ਜਾਇਜ਼ਾ
ਆਈਟੀਓ ਸਥਿਤ ਛਠ ਘਾਟ ’ਤੇ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਆਤਿਸ਼ੀ। -ਫੋਟੋ: ਪੀਟੀਆਈ
Advertisement

Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਨਵੰਬਰ
ਦਿੱਲੀ ਸਰਕਾਰ ਸ਼ਹਿਰ ਵਿੱਚ ਛਠ ਦੇ ਤਿਉਹਾਰ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਇਸ ਲੜੀ ਵਿੱਚ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਆਈਟੀਓ ਸਥਿਤ ਛਠ ਘਾਟ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਛਠ ਉਤਸਵ ਦੀਆਂ ਤਿਆਰੀਆਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਲਈ ਦਿੱਲੀ ਸਰਕਾਰ ਦੇ ਸਾਰੇ ਮੰਤਰੀ, ਵਿਧਾਇਕ ਅਤੇ ਵਿਭਾਗ ਸ਼ਹਿਰ ਭਰ ਵਿੱਚ ਛਠ ਘਾਟਾਂ ਦਾ ਨਿਰੀਖਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਛਠ ਦਾ ਤਿਉਹਾਰ ਪੂਰਵਾਂਚਲੀ ਭਾਈਚਾਰੇ ਲਈ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ। ਉਨ੍ਹਾਂ ਕਿਹਾ ਕਿ 2014 ਤੱਕ ਦਿੱਲੀ ਸਰਕਾਰ ਵੱਲੋਂ ਪੂਰੀ ਦਿੱਲੀ ਵਿੱਚ ਸਿਰਫ਼ 60 ਥਾਵਾਂ ’ਤੇ ਹੀ ਛਠ ਘਾਟ ਬਣਾਏ ਗਏ ਸਨ। ਦਿੱਲੀ ਸਰਕਾਰ ਦੁਆਰਾ ਦਿੱਲੀ ਭਰ ਵਿੱਚ 1000 ਤੋਂ ਵੱਧ ਸਥਾਨਾਂ ’ਤੇ ਸ਼ਾਨਦਾਰ ਛਠ ਘਾਟ ਬਣਾਏ ਗਏ ਹਨ।
ਉਨ੍ਹਾਂ ਕਿਹਾ ‘‘ਅੱਜ ਮੈਂ ਆਈਟੀਓ ਸਥਿਤ ਇਸ ਛੱਠ ਘਾਟ ’ਤੇ ਤਿਆਰੀਆਂ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਪ੍ਰਬੰਧਾਂ ਦੇ ਨਿਰਦੇਸ਼ ਜਾਰੀ ਕੀਤੇ।’’ ਉਨ੍ਹਾਂ ਕਿਹਾ ਕਿ ਇਹ ਛਠ ਘਾਟ ਦਿੱਲੀ ਦੇ ਸਭ ਤੋਂ ਮਹੱਤਵਪੂਰਨ ਛੱਠ ਘਾਟਾਂ ਵਿੱਚੋਂ ਇੱਕ ਹੈ ਜਿੱਥੇ ਲੱਖਾਂ ਸ਼ਰਧਾਲੂ ਛਠ ਮਈਆ ਦੀ ਪੂਜਾ ਕਰਨ ਲਈ ਆਉਂਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਿਲਸਿਲੇ ਵਿੱਚ ਸਾਰੇ ਵਿਧਾਇਕ ਅਤੇ ਮੰਤਰੀ ਵੀ ਲਗਾਤਾਰ ਸਾਰੇ ਛਠ ਘਾਟਾਂ ਦਾ ਨਿਰੀਖਣ ਕਰ ਰਹੇ ਹਨ। ਇਨ੍ਹਾਂ ਘਾਟਾਂ ’ਤੇ ਤਾਲਾਬ ਬਣਾਉਣ ਤੋਂ ਲੈ ਕੇ ਟੈਂਟ, ਲਾਈਟਾਂ, ਸਫ਼ਾਈ, ਸੁਰੱਖਿਆ ਆਦਿ ਸਭ ਕੁਝ ਦਿੱਲੀ ਸਰਕਾਰ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ।
ਮੈਥਾਲੀ-ਭੋਜਪੁਰੀ ਅਕੈਡਮੀ ਵੱਲੋਂ ਕਈ ਘਾਟਾਂ ’ਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਨਿਰੀਖਣ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਛਠ ਘਾਟਾਂ ਨੂੰ ਜਲਦੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆਖਰੀ ਦਿਨ ਕੋਈ ਵੀ ਕੰਮ ਨਾ ਰਹਿ ਜਾਵੇ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Advertisement

Advertisement
Author Image

Advertisement