ਮੁੱਖ ਮੰਤਰੀ ਸੈਣੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
08:41 AM Jun 08, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਜੂਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਇੱਥੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣਾ ਚਾਹੁੰਦੇ ਹਨ ਅਤੇ ਸਰਕਾਰ ਇਸ ਕਾਰਜਕਾਲ ਦੌਰਾਨ ਤੇਜ਼ੀ ਨਾਲ ਕੰਮ ਕਰੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੂੰ ਮਿਲਣ ਲਈ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਲੋਕ ਪੁੱਜੇ ਹੋਏ ਸਨ।
Advertisement
Advertisement