For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਸੈਣੀ ਨੇ ਚੋਣ ਪ੍ਰਚਾਰ ਭਖਾਇਆ

10:19 AM Sep 10, 2024 IST
ਮੁੱਖ ਮੰਤਰੀ ਸੈਣੀ ਨੇ ਚੋਣ ਪ੍ਰਚਾਰ ਭਖਾਇਆ
ਚੋਣ ਪ੍ਰਚਾਰ ਦੌਰਾਨ ਬਾਬੈਨ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 9 ਸਤੰਬਰ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਲਾਡਵਾ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਬਹੁਤ ਮੋਹ ਹੈ। ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਲਾਡਵਾ ਤੋਂ ਸਰਦਾਰੀ ਦਾ ਵੱਡਾ ਅਸ਼ੀਰਵਾਦ ਮਿਲਣ ਵਾਲਾ ਹੈ। ਉਨ੍ਹਾਂ ਕਿਹਾ ਕਿ ਉਹ ਲਾਡਵਾ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਗੇ ਤੇ ਲਾਡਵਾ ਨੂੰ ਵਿਕਾਸ ਪੱਖੋਂ ਮੋਹਰੀ ਖੇਤਰ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਭਾਜਪਾ ਵਰਕਰਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਆਪ ਨੂੰ ਉਮੀਦਵਾਰ ਸਮਝਦਿਆਂ ਵਿਧਾਨ ਸਭਾ ਚੋਣ ਨੂੰ ਆਪਣੀ ਚੋਣ ਸਮਝਦਿਆਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਨਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਪੂਰਨ ਬਹੁਮੱਤ ਨਾਲ ਸਰਕਾਰ ਬਣਨ ਜਾ ਰਹੀ ਹੈ। ਉਹ ਅੱਜ ਬਾਬੈਨ ਇਲਾਕੇ ਵਿੱਚ ਆਪਣੀ ਚੋਣ ਮੁਹਿੰਮ ਤਹਿਤ ਬਾਬੈਨ, ਰਾਮ ਸਰਨ ਮਾਜਰਾ, ਖੈਰੀ, ਗੁੱਡਾ, ਛਪਰਾ, ਡੀਗ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਅਸ਼ੀਰਵਾਦ ਭਾਜਪਾ ਨਾਲ ਹੈ ਤੇ ਪਿਛਲੇ 10 ਸਾਲਾਂ ਵਿੱਚ ਡਬਲ ਇੰਜਣ ਦੀ ਸਰਕਾਰ ਨੇ ਜੋ ਕੰਮ ਕੀਤੇ ਹਨ ਉਨ੍ਹਾਂ ਦੀ ਚਰਚਾ ਹਰ ਵਿਅਕਤੀ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਫਿਰ ਤੋਂ ਤੀਜੀ ਵਾਰ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਸੁਆਰਥਾਂ ਲਈ ਕਿਸੇ ਨੂੰ ਕਦੇ ਵੀ ਨਹੀਂ ਬਖਸ਼ਦੀ। ਕਾਂਗਰਸ ਪਾਰਟੀ ਕਿਸਾਨਾਂ, ਪਹਿਲਵਾਨਾਂ, ਫੌਜੀਆਂ, ਮਹਿਲਾਵਾਂ ਤੇ ਗਰੀਬਾਂ ਦੇ ਨਾਂ ’ਤੇ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਡੀਐੱਨਏ ਕਰਾਉਣ ’ਤੇ ਉਸ ਦੇ ਅੰਦਰੋਂ ਇਹੀ ਨਿਕਲ ਕੇ ਆਵੇਗਾ ਕਿ ਕਾਂਗਰਸ ਨੇ ਮਹਿਲਾਵਾਂ, ,ਗਰੀਬਾਂ ਤੇ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਲੋਕਾਂ ਨੇ ਕਾਫ਼ੀ ਸੰਤਾਪ ਭੋਗਿਆ ਹੈ। ਇਸ ਲਈ ਉਹ ਕਾਂਗਰਸ ਨੂੰ ਮੁੜ ਮੌਕਾ ਨਹੀਂ ਦੇਣਗੇ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਲਾਡਵਾ ਦੇ ਸਾਬਕਾ ਵਿਧਾਇਕ ਡਾ.ਪਵਨ ਸੈਣੀ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਧਰਮਬੀਰ ਮਿਰਜਾਪੁਰ, ਕੰਵਲਜੀਤ ਕੌਰ, ਸੈਣੀ ਸਮਾਜ ਸਭਾ ਦੇ ਪ੍ਰਧਾਨ ਗੁਰਨਾਮ ਸਿੰਘ ਗਜਲਾਣਾ, ਨਾਇਬ ਪਟਾਕ ਮਾਜਰਾ, ਜਸਵਿੰਦਰ ਜੱਸੀ, ਡਿੰਪਲ ਸੈਣੀ, ਕੌਸ਼ਲ ਸੈਣੀ, ਗੁਰਮੀਤ ਕਲਾਲ ਮਾਜਰਾ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਭਾਜਪਾ ਉਮੀਦਵਾਰ ਸੁਭਾਸ਼ ਸੁਧਾ ਦੇ ਚੋਣ ਦਫ਼ਤਰ ਦਾ ਉਦਘਾਟਨ

ਸ਼ਾਹਬਾਦ ਮਾਰਕੰਡਾ ( ਪੱਤਰ ਪ੍ਰੇਰਕ):

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਸਤੰਬਰ ਨੂੰ ਕੁਰੂਕਸ਼ੇਤਰ ਦੇ ਥੀਮ ਪਾਰਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਨਾਲ ਭਾਰਤੀ ਜਨਤਾ ਪਾਰਟੀ ਦੀ ਜਿੱਤ ਯਾਤਰਾ ਤੇਜ਼ੀ ਨਾਲ ਅੱਗੇ ਵਧੇਗੀ ਤੇ ਸੂਬੇ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਹਰਿਆਣਾ ਦੇ ਰਾਜ ਮੰਤਰੀ ਸੁਭਾਸ਼ ਸੁਧਾ ਨੇ ਕੀਤਾ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਥਾਨੇਸਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸੁਧਾ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਸੁਭਾਸ਼ ਸੁਧਾ ਨੇ ਵਰਕਰਾਂ ਨੂੰ ਕਿਹਾ ਕਿ ਥਾਨੇਸਰ ਵਿਧਾਨ ਸਭਾ ਵਿਚ ਭਾਰਤੀ ਜਨਤਾ ਪਾਰਟੀ ਦਾ ਹਰ ਵਰਕਰ ਇਕਜੁੱਟ ਹੋ ਕੇ ਪਿਛਲੇ 10 ਸਾਲਾਂ ਵਿਚ ਕੀਤੇ ਵਿਕਾਸ ਕਾਰਜਾਂ ਦੀ ਰਿਪੋਰਟ ਲੋਕਾਂ ਤਕ ਪਹੁੰਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ 10 ਸਾਲਾਂ ਦਾ ਲੇਖਾ ਜੋਖਾ ਕੁਰੂਕਸ਼ੇਤਰ ਦੇ ਲੋਕਾਂ ਸਾਹਮਣੇ ਪੇਸ਼ ਕਰਨਗੇ ਤੇ ਆਉਣ ਵਾਲੇ ਸਾਲਾਂ ਦਾ ਨਕਸ਼ਾ ਵੀ ਸਭ ਦੇ ਸਾਹਮਣੇ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਦੂਰ ਅੰਦੇਸ਼ੀ ਸੋਚ ਵਾਲੀ ਪਾਰਟੀ ਹੈ ਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਨੀਤੀਆਂ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਹੈ ਤੇ ਹਰ ਵਰਕਰ ਆਪਣੀ ਡਿਊਟੀ ਵਿੱਚ ਰੁੱਝਿਆ ਹੋਇਆ ਹੈ। ਇਸ ਮੌਕੇ ਕਾਫ਼ੀ ਗਿਣਤੀ ਵਿੱਚ ਭਾਜਪਾ ਦੇ ਵਰਕਰ ਮੌਜੂਦ ਸਨ।

Advertisement
Author Image

joginder kumar

View all posts

Advertisement